23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

3 ਦਰਜਨ ਪਰਿਵਾਰ 'ਆਪ' ਅਤੇ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 19-11-2025

ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕੀਤਾ ਸਵਾਗਤ
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਚੱਕਡੋਗਰਾਂ ਵੱਡਾ ਵਿਖੇ ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦਿਆਂ 3 ਦਰਜਨ ਪਰਿਵਾਰ 'ਆਪ' ਅਤੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਜਗੀਰ ਸਿੰਘ, ਬੁੱਧ ਸਿੰਘ, ਪੰਚ ਕਾਲਾ ਸਿੰਘ, ਅਮਰ ਸਿੰਘ, ਬੁੱਧ ਸਿੰਘ ਡਾਕਟਰ, ਅਵਤਾਰ ਸਿੰਘ ਬਲਵੰਤ ਸਿੰਘ, ਜੱਸਾ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ, ਅਨੂਪ ਸਿੰਘ, ਭਗਵਾਨ ਸਿੰਘ, ਨਿਸ਼ਾਨ ਸਿੰਘ, ਬਾਵਾ ਸਿੰਘ ਅਤੇ ਮੁਖਤਾਰ ਸਿੰਘ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸਾਰਿਆਂ ਨੂੰ ਪਾਰਟੀ 'ਚ ਜੀ ਆਇਆਂ ਆਖਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਪ੍ਰਬੰਧਕਾਂ ਵਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਦਲਬੀਰ ਸਿੰਘ ਚੱਕਡੋਗਰਾਂ, ਸੈਕਟਰੀ ਹਰਦੀਪ ਸਿੰਘ ਚੱਕਡੋਗਰਾਂ, ਬਾਜ ਸਿੰਘ ਛੋਟਾ ਫੱਤੇਵਾਲ, ਲਾਭ ਸਿੰਘ ਡੱਲਾ ਰਾਜਪੂਤਾਂ, ਲਵਪ੍ਰੀਤ ਸਿੰਘ ਡੱਲਾ ਰਾਜਪੂਤਾਂ ਅਤੇ ਗੁਰਦੀਪ ਸਿੰਘ ਚੱਕਡੋਗਰਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਹੱਦੀ ਪਿੰਡ ਭਿੰਡੀ ਸੈਦਾਂ 'ਚੋਂ 1.8 ਲੱਖ ਲੀਟਰ ਕੱਚੀ ਲਾਹਣ ਬਰਾਮਦ ਅਗਲੀ ਖ਼ਬਰ ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਟੂਰ ਸੁਲਤਾਨਪੁਰ ਲੋਧੀ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।