ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਹਰ ਖੇਤਰ 'ਚ ਬਿਨਾਂ ਕਿਸੇ ਪੱਖਪਾਤ ਵੱਧ ਤੋਂ ਵੱਧ ਵਿਕਾਸ ਕਰਾਉਣ ਦਾ ਟੀਚਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਿੰਡ ਸ਼ਾਮਨਗਰ ਵਿਖੇ ਪਿੰਡ ਦੀ ਫਿਰਨੀ ਅਤੇ ਨਿਕਾਸੀ ਨਾਲੇ ਦਾ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਦਿਆਂ ਕੀਤਾ | ਗਿੱਲ ਨੇ ਕਿਹਾ ਕਿ ਹਲਕਾ ਮਜੀਠਾ ਵਿਚ ਹਰੇਕ ਤਰ੍ਹਾਂ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਕਰਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਇਸ ਮੌਕੇ ਸਿਆਸੀ ਸਕੱਤਰ ਬਲਜਿੰਦਰ ਸਿੰਘ ਛੀਨਾ, ਮੰਡੀ ਬੋਰਡ ਦੇ ਕਾਰਜਕਾਰੀ ਇੰਜੀ: ਹਰਸ਼ਰਨਜੀਤ ਸਿੰਘ, ਐੱਸ.ਡੀ.ਓ. ਜਤਿੰਦਰ ਕੁਮਾਰ, ਜੇ.ਈ. ਹਰਪ੍ਰੀਤ ਸਿੰਘ, ਸਰਪੰਚ ਬਿਕਰਮਜੀਤ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਹਰਵਿੰਦਰ ਸਿੰਘ, ਜੋਗਿੰਦਰ ਸਿੰਘ, ਮਨਰੂਪ ਸਿੰਘ, ਗੁਰਪ੍ਰੀਤ ਸਿੰਘ ਪੰਚ, ਦਲਬੀਰ ਸਿੰਘ ਪੰਚ, ਨਰਿੰਦਰ ਸਿੰਘ ਪੰਚ, ਰਸ਼ਪਾਲ ਸਿੰਘ ਪੰਚ, ਹਰਪਾਲ ਸਿੰਘ ਪੰਚ, ਅਵਤਾਰ ਸਿੰਘ ਸੰਧੂ, ਮਨਰਾਜ ਸਿੰਘ, ਪ੍ਰਭਜੀਤ ਸਿੰਘ, ਡਾ: ਬਿਕਰਮਜੀਤ ਸਿੰਘ ਰੰਧਾਵਾ, ਆਕਾਸ਼ ਭੰਗੂ, ਸੋਨਾਂ ਮਾਨ, ਸੁਰਿੰਦਰ ਸਿੰਘ, ਬਚਿੱਤਰ ਸਿੰਘ, ਸਾਹਿਬ ਸਿੰਘ, ਚਮਕੌਰ ਸਿੰਘ ਸਰਪੰਚ, ਮਨਜਿੰਦਰ ਸਿੰਘ ਮਾਗਾਸਰਾਏ, ਬਲਬੀਰ ਸਿੰਘ ਬੋਪਾਰਾਏ, ਸੁਰਜੀਤ ਸਿੰਘ ਭੋਏਵਾਲ, ਪਰਮਿੰਦਰ ਸਿੰਘ ਉਪਲ, ਰੇਸ਼ਮ ਸਿੰਘ ਬੇਗੇਵਾਲ ਆਦਿ ਹਾਜ਼ਰ ਸਨ |
ਸਰਕਾਰ ਦਾ ਮੁੱਖ ਟੀਚਾ ਹਰ ਖੇਤਰ 'ਚ ਵੱਧ ਤੋਂ ਵੱਧ ਵਿਕਾਸ ਕਰਾਉਣਾ- ਤਲਬੀਰ ਗਿੱਲ
ਅਜੀਤ ਡੈਸਕ
19-11-2025