23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਡੈਨੀ ਬੰਡਾਲਾ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਮਜ਼ਬੂਤ ਹੋਵੇਗੀ-ਚੇਅਰਮੈਨ ਸੰਧੂ

ਅਜੀਤ ਡੈਸਕ 19-11-2025
ਜੰਡਿਆਲਾ ਗੁਰੂ, 18 ਨਵੰਬਰ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਹਾਈ ਕਮਾਂਡ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦੀ ਖ਼ਬਰ ਮਿਲਦੇ ਹੀ ਪੂਰੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਖਲਚੀਆਂ ਨੇ ਡੈਨੀ ਬੰਡਾਲਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜੰਡਿਆਲਾ ਗੁਰੂ ਹਲਕੇ ਹੀ ਨਹੀਂ, ਸਗੋਂ ਬਾਬਾ ਬਕਾਲਾ ਸਾਹਿਬ ਸਮੇਤ ਅੰਮਿ੍ਤਸਰ ਜ਼ਿਲ੍ਹੇ ਦੇ ਹੋਰ ਹਲਕਿਆਂ ਵਿਚ ਵੀ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਤੇ ਨਵੀਂ ਉਮੀਦ ਜਾਗੀ ਹੈ | ਉਨ੍ਹਾਂ ਕਿਹਾ ਕਿ ਡੈਨੀ ਬੰਡਾਲਾ ਇਕ ਤਜਰਬੇਕਾਰ ਤੇ ਜਨਤਕ ਹਿੱਤਾਂ ਨਾਲ ਜੁੜੇ ਨੇਤਾ ਹਨ ਅਤੇ ਉਨ੍ਹਾਂ ਦੇ ਅਗਵਾਈ ਹੇਠ ਜ਼ਿਲ੍ਹਾ ਪੱਧਰ 'ਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ 73 ਪਰਿਵਾਰਾਂ ਨੂੰ ਨਕਦ ਰਾਸ਼ੀ ਦੀ ਵੰਡ ਕੀਤੀ <br/> ਅਗਲੀ ਖ਼ਬਰ ਸਰਕਾਰ ਦਾ ਮੁੱਖ ਟੀਚਾ ਹਰ ਖੇਤਰ 'ਚ ਵੱਧ ਤੋਂ ਵੱਧ ਵਿਕਾਸ ਕਰਾਉਣਾ- ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।