23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬਾਬਾ ਦੀਪ ਸਿੰਘ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ 'ਚ ਮਨਾਇਆ ਬਾਲ ਦਿਵਸ

ਅਜੀਤ ਡੈਸਕ 19-11-2025
ਚਵਿੰਡਾ ਦੇਵੀ, 18 ਨਵੰਬਰ (ਸਤਪਾਲ ਸਿੰਘ ਢੱਡੇ)-ਬਾਬਾ ਦੀਪ ਸਿੰਘ ਸ਼ਹੀਦ ਜੀ ਪਬਲਿਕ ਸਕੂਲ ਚਵਿੰਡਾ ਦੇਵੀ ਵਿਖੇ ਬਾਲ ਦਿਵਸ ਮਨਾਇਆ ਗਿਆ | ਬੱਚਿਆਂ ਲਈ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਪ੍ਰੇਮ-ਭਾਵਨਾ ਬਹੁਤ ਪ੍ਰਸਿੱਧ ਸੀ | ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿੰਦੇ ਸਨ | ਉਨ੍ਹਾਂ ਦੇ ਦਿਹਾਂਤ 14 ਨਵੰਬਰ 1964 ਨੂੰ , ਇਸ ਦਿਨ ਨੂੰ ਭਾਰਤ ਵਿਚ ਬਾਲ ਦਿਵਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਗਈ | ਇਸ ਤਰ੍ਹਾਂ, ਭਾਰਤ ਵਿਚ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਹੈ | ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵਲੋਂ ਭਾਸ਼ਣ, ਡਾਂਸ, ਭੰਗੜਾ, ਰੈਂਪ ਵਾਕ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਨੇਤਾਵਾਂ ਅਤੇ ਸਮਾਜ ਸੇਵਕਾਂ ਦੇ ਕਿਰਦਾਰ ਆਦਿ ਨਿਭਾਏ | ਇਸ ਦਿਨ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਦੇ ਐੱਮ. ਡੀ. ਰਵਿੰਦਰ ਸਿੰਘ ਅਤੇ ਪਿ੍ੰ: ਬਲਜੀਤ ਕੌਰ ਖਾਲਸਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ਬੱਚੇ ਰੱਬ ਦਾ ਸਭ ਤੋਂ ਸੁੰਦਰ ਤੋਹਫ਼ਾ ਹਨ | ਉਨ੍ਹਾਂ ਦੀ ਮਾਸੂਮ ਹੱਸਣ ਵਿਚ ਸਾਰੀ ਦੁਨੀਆ ਦੀ ਖੁਸ਼ੀ ਲੁਕੀ ਹੁੰਦੀ ਹੈ | ਚਿਲਡਰਨ ਡੇਅ ਸਾਨੂੰ ਯਾਦ ਦਿਵਾਉਂਦਾ ਹੈ ਕਿ ਹਰ ਬੱਚਾ ਵਿਲੱਖਣ ਹੈ ਉਸਨੂੰ ਆਪਣੇ ਸੁਪਨੇ ਦੇਖਣ ਤੇ ਪੂਰੇ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਹੜ੍ਹ ਪੀੜਤਾਂ ਨੂੰ 2.34 ਕਰੋੜ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇਕ ਵਿਅਕਤੀ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।