23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਧਾਇਕ ਧਾਲੀਵਾਲ ਨੇ ਹੜ੍ਹ ਪੀੜਤਾਂ ਨੂੰ 2.34 ਕਰੋੜ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ

ਅਜੀਤ ਡੈਸਕ 19-11-2025
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਇਕ ਸਮਾਗਮ ਦੌਰਾਨ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੇਣ ਦੇ ਕੀਤੇ ਗਏ ਵਾਅਦੇ ਮੁਤਾਬਿਕ ਪ੍ਰਤੀ ਏਕੜ 20 ਹਜ਼ਾਰ ਰੁਪਏ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ ਘਰਾਂ ਨੂੰ ਲਗਭਗ 1 ਲੱਖ 20 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਵੱਖ-ਵੱਖ ਸਮਾਗਮਾਂ ਰਾਹੀਂ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਪਿੰਡ ਸਾਰੰਗਦੇਵ, ਤੇੜਾ ਰਾਜਪੂਤਾਂ, ਫੱਤੇਵਾਲ, ਸੁੰਦਰਗੜ੍ਹ, ਚੱਕ ਔਲ਼, ਜਗਦੇਵ ਖ਼ੁਰਦ, ਬਲੜ੍ਹਵਾਲ, ਅਵਾਣ ਨੇੜੇ ਰਮਦਾਸ, ਮੋਮਨਪੁਰਾ, ਮਾਕੋਵਾਲ, ਜੱਸੜ, ਧੰਗਈ, ਭੰਡਾਲ, ਕੱਲੋਮਾਹਲ, ਸੁਲਤਾਨਮਾਹਲ, ਕੋਟਲੀ ਬਰਵਾਲਾ ਅਤੇ ਵਧਾਈ ਚੀਮਾ ਆਦਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ 515 ਕਿਸਾਨਾਂ ਨੂੰ 2.34 ਕਰੋੜ ਰੁਪਏ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ | ਇਸ ਮੌਕੇ ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਗੁਰਮੁਖ ਸਿੰਘ, ਨਾਇਬ ਤਹਿਸੀਲਦਾਰ ਅਭਿਨਵ ਤਿਵਾੜੀ, ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਸਰਪੰਚ ਪੰਥਜੀਤ ਸਿੰਘ ਸਮਰਾਏ, ਸਰਪੰਚ ਸਰਬਜੀਤ ਸਿੰਘ ਚੱਕਔਲ, ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਅਧਿਆਪਕਾ ਤਰਸੇਮੀ ਗਿੱਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਾਬਾ ਦੀਪ ਸਿੰਘ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ 'ਚ ਮਨਾਇਆ ਬਾਲ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।