23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੋਗਾਵਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ 20 ਨੂੰ

ਅਜੀਤ ਡੈਸਕ 19-11-2025
ਚੋਗਾਵਾਂ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਤੇਗ ਬਹਾਦਰ ਜੀ 350 ਸਾਲਾ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਭਾਈ ਸੱਦਾ ਨੰਦ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ 20 ਨਵੰਬਰ ਦਿਨ ਵੀਰਵਾਰ ਨੂੰ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਅਰਜਨ ਦੇਵ ਚੇਰੀਟੇਬਲ ਸਤਿਸੰਗ ਸਭਾ ਚੋਗਾਵਾਂ ਦੇ ਦਾਸ ਭਾਈ ਕਰਨਜੀਤ ਸਿੰਘ ਭੋਲਾ ਨੇ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸਾਹਿਬ ਚੌਂਕ ਚੋਗਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਕੇ ਕੀਤੀ ਜਾਵੇਗੀ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਚੋਗਾਵਾਂ ਚੌਂਕ ਤੋਂ ਰਾਮ ਤੀਰਥ, ਮਾਹਲ ਬਾਈਪਾਸ, ਗੋਲਡਨ ਗੇਟ, ਜਲੰਧਰ ਮਕਸੂਦਾਂ ਚੌਂਕ, ਨੋਰਾ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਗੱਡੀਆਂ, ਕਾਰਾਂ ਲੈ ਕੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿਚ ਮੋਟਰਸਾਈਕਲ ਅਤੇ ਆਤਿਸ਼ਬਾਜ਼ੀ ਦੀ ਸਖ਼ਤ ਮਨਾਹੀ ਹੋਵੇਗੀ |
ਪਿਛਲੀ ਖ਼ਬਰ ਭੋਆ ਫਤਹਿਗੜ੍ਹ 'ਚ ਵਿਕਾਸ ਕਾਰਜ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੋਵੇਗੀ-ਤਲਬੀਰ ਗਿੱਲ ਅਗਲੀ ਖ਼ਬਰ ਮੁੱਖ ਅਧਿਆਪਕਾ ਤਰਸੇਮੀ ਗਿੱਲ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।