23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਭੋਆ ਫਤਹਿਗੜ੍ਹ 'ਚ ਵਿਕਾਸ ਕਾਰਜ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੋਵੇਗੀ-ਤਲਬੀਰ ਗਿੱਲ

ਅਜੀਤ ਡੈਸਕ 19-11-2025
ਜੇਠੂਵਾਲ, 18 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਪਿੰਡ ਭੋਆ ਫਤਹਿਗੜ੍ਹ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਉਣ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਪਿੰਡ ਦੀ ਪੰਚਾਇਤ ਪੂਰੀ ਇਮਾਨਦਾਰੀ ਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਰਹਿੰਦੇ ਅਧੂਰੇ ਵਿਕਾਸ ਕਾਰਜ ਕੰਮ ਕਰਵਾਏ | ਉਕਤ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸਰਪੰਚ ਗੁਰਭੇਜ ਸਿੰਘ ਸੋਨਾ ਦੀ ਅਗਵਾਈ 'ਚ ਸਮੂਹ ਪੰਚਾਇਤ ਮੈਂਬਰਾਂ ਤੇ ਹੋਰ ਮੁਹਤਬਰਾਂ ਵਲੋਂ ਸਨਮਾਨ ਕਰਨ ਮੌਕੇ ਕੀਤਾ | ਤਲਬੀਰ ਗਿੱਲ ਨੇ ਅੱਗੇ ਕਿਹਾ ਪਿੰਡ ਨੂੰ ਚਾਰੇ ਪਾਸੇ ਤੋਂ ਆਉਂਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾ ਰਿਹਾ ਹੈ ਜੋ ਕਿ ਕਈ ਸਾਲਾਂ ਤੋਂ ਖਸਤਾ ਹਾਲਤ ਵਿਚ ਸਨ ਅਤੇ ਪਿੰਡ ਵਿਚਲੇ ਪਾਣੀ ਦੇ ਨਿਕਾਸ ਵਾਸਤੇ ਵੀ ਪ੍ਰੋਜੈਕਟ ਲਿਆਂਦਾ ਜਾਵੇਗਾ | ਸੋਨਾ ਭੋਆ ਤੇ ਪੰਚਾਇਤ ਮੈਂਬਰਾਂ ਨੇ ਤਲਬੀਰ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਦੀਆਂ ਸੜਕਾਂ ਬਣਾਉਣ ਤੇ ਵਿਕਾਸ ਕਾਰਜ ਕਰਵਾਉਣ ਲਈ ਉਪਰਾਲਾ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਕੁਲਵੰਤ ਸਿੰਘ ਯੂ. ਪੀ., ਪੰਚ ਬਲਵਿੰਦਰ ਸਿੰਘ ਬਿੱਟੂ, ਲਖਵਿੰਦਰ ਸਿੰਘ ਲਾਡੀ, ਪੰਚ ਗੁਰਮੇਜ ਸਿੰਘ, ਕਸ਼ਮੀਰ ਸਿੰਘ ਸਾਬਕਾ ਪੰਚ, ਡਾ. ਕੁਲਵਿੰਦਰ ਸਿੰਘ, ਬਾਬਾ ਹਰਦੇਵ ਸਿੰਘ ਦਾਨਾ, ਬਾਬਾ ਹਰਦੇਵ ਸਿੰਘ ਦੇਬਾ, ਹਰਭਜਨ ਸਿੰਘ, ਕੇਵਲ ਸਿੰਘ ਭੋਆ, ਹਰਜੀਤ ਸਿੰਘ ਜੀਤੂ, ਮੁਖਤਾਰ ਸਿੰਘ ਮੁੱਖਾ, ਇਕਬਾਲ ਸਿੰਘ ਪਾਲਾ, ਮਲਕੀਤ ਸਿੰਘ ਬਬਲੂ, ਗੁਰਚਰਨ ਸਿੰਘ ਚੰਨਾ ਸਮੇਤ ਹੋਰ ਮੁਹਤਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਭਾਜਪਾ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ- ਮੰਨਾ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੋਗਾਵਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।