ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮਹਾਨ ਕੀਰਤਨ ਦਰਬਾਰ ਅੱਜ19 ਨਵੰਬਰ ਨੂੰ ਵਾਰਡ ਨੰ: 7, ਵਿਰਾਸਤ-ਏ ਖਾਲਸਾ ਦੇ ਸਾਹਮਣੇ, ਗੇਟ ਨੰ: 1, ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ, ਸਾਬਕਾ ਪਾਰਲੀਮਾਨੀ ਸਕੱਤਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਜੀਤ ਸਿੰਘ ਮੰਨਾ, ਜਿਨ੍ਹਾਂ ਨੂੰ ਕਿ ਭਾਜਪਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਉਚ ਪੱਧਰੀ ਕਮੇਟੀ ਦੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ, ਨੇ ਦੱਸਿਆ ਹੈ ਕਿ ਇਸ ਮੌਕੇ ਜਿੱਥੇ ਪ੍ਰਸਿੱਧ ਰਾਗੀ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਉਥੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਪੁੱਜੇਗੀ |