ਕੱਥੂਨੰਗਲ, 18 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਪ੍ਰਧਾਨ ਐੱਸ.ਸੀ. ਵਿੰਗ ਹਲਕਾ ਮਜੀਠਾ ਦੇ ਸਰਪੰਚ ਰਾਜ ਕੁਮਾਰ ਲੁੱਧੜ ਵਲੋਂ ਅੱਜ ਪਿੰਡ ਕੋਟਲਾ ਤਰਖਾਣਾ ਵਿਖੇ ਐੱਸ.ਸੀ. ਵਿੰਗ ਦੀ 11 ਮੈਂਬਰੀ ਕਮੇਟੀ ਦਾ ਗਠਨ ਸਰਪੰਚ ਰਾਜਵਿੰਦਰ ਸਿੰਘ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ 'ਚ ਦਲਬੀਰ ਸਿੰਘ ਨੂੰ ਪਿੰਡ ਦੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਤੇ ਸਰਪੰਚ ਲੁੱਧੜ ਨੇ ਕਿਹਾ ਕਿ ਐੱਸ.ਸੀ. ਵਰਗ ਦੀਆਂ ਦੁੱਖ ਤਕਲੀਫਾਂ ਪਹਿਲ ਦੇ ਆਧਾਰ 'ਤੇ ਦੂਰ ਕੀਤੀਆਂ ਜਾਣਗੀਆਂ ਅਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਕੋਲੋਂ ਹਰ ਤਰ੍ਹਾਂ ਦੀ ਸਹੂਲਤ ਦਿਵਾਈ ਜਾਏਗੀ | ਇਸ ਮੌਕੇ ਕਮੇਟੀ ਮੈਂਬਰ ਦਲਬੀਰ ਸਿੰਘ, ਜਸਪਾਲ ਸਿੰਘ, ਨੰਬਰਦਾਰ ਸਵਿੰਦਰ ਸਿੰਘ, ਚਰਨਜੀਤ ਸਿੰਘ, ਹੀਰਾ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਆਤਮਾ ਸਿੰਘ, ਰਵੀ ਸਿੰਘ, ਗੋਰਾ ਸਿੰਘ ਤੇ ਪ੍ਰਤਾਪ ਸਿੰਘ ਹਾਜ਼ਰ ਸਨ |