15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਚਾਰ ਦਿਨ ਬਾਅਦ ਵੀ ਬੱਚੇ ਦੇ ਕਾਤਲਾਂ ਦਾ ਸੁਰਾਗ ਨਹੀਂ ਲੱਭ ਸਕੀ ਪੁਲਿਸ-ਸੱਚਰ

ਮਿ੍ਤਕ ਬੱਚੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ, ਨਾਲ ਗੁਰਮੀਤ ਸਿੰਘ ਤੇ ਹੋਰ ਪਿੰਡ ਵਾਸੀ | ਤਸਵੀਰ : ਵਿਨੋਦ ਭੀਲੋਵਾਲ <br/> 20-11-2025

ਟਾਹਲੀ ਸਾਹਿਬ, 19 ਨਵੰਬਰ (ਵਿਨੋਦ ਭੀਲੋਵਾਲ)-ਵਿਧਾਨ ਸਭਾ ਹਲਕਾ ਮਜੀਠਾ 'ਚ ਥਾਣਾ ਕੱਥੂਨੰਗਲ ਅਧੀਨ ਪਿੰਡ ਬਾਬੋਵਾਲ 'ਚ ਬੀਤੀ 16 ਤਾਰੀਖ਼ ਨੂੰ ਇੱਕ ਸੱਤ ਸਾਲਾ ਬੱਚੇ ਏਕਮਜੋਤ ਦੀ ਬੜੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਜਿਸ ਵਿਚ ਕੰਨ, ਜੀਭ ਤੇ ਮੱਥੇ ਵਿਚ ਦਿਲ ਦਹਿਲਾ ਦੇਣ ਵਾਲੀਆਂ ਸੱਟਾਂ ਸਨ, ਗਰੀਬ ਐੱਸ.ਸੀ. ਜਾਤੀ ਨਾਲ ਸੰਬੰਧਿਤ ਪਰਿਵਾਰ ਦੇ ਮੁਖੀਆਂ ਤੇ ਬੱਚੇ ਦੀ ਮਾਂ ਵਲੋਂ ਰੋ ਰੋ ਕੇ ਕਿਹਾ ਜਾ ਰਿਹਾ ਸੀ ਕਿ ਮੇਰੇ ਬੱਚੇ ਦੇ ਕਾਤਲਾਂ ਨੂੰ ਲੱਭਣ ਵਿਚ ਪੁਲਿਸ ਦੀ ਲਾਪਰਵਾਹੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਇਸ ਲਈ ਪਰਿਵਾਰ ਤੇ ਪਿੰਡ ਵਾਸੀਆਂ ਨੇ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਬੱਚੇ ਦੇ ਮਿ੍ਤਕ ਸਰੀਰ ਦਾ ਸਸਕਾਰ ਨਹੀਂ ਕੀਤਾ | ਇਹ ਸ਼ਬਦ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਪਿੰਡ ਬਾਬੋਵਾਲ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਹੇ | ਉਨ੍ਹਾਂ ਇਸ ਦੁੱਖ ਦੀ ਘੜੀ 'ਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਤੇ ਕਿਹਾ ਕਿ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਤੇ ਪੁਲਿਸ ਦੇ ਕਿਸੇ ਵੀ ਉੱਚ ਅਧਿਕਾਰੀ ਨੇ ਗੰਭੀਰਤਾ ਨਾਲ ਇਸ ਦੀ ਜਾਂਚ ਪੜਤਾਲ ਨਹੀਂ ਕੀਤੀ | ਉਨ੍ਹਾਂ ਇਹ ਸਾਰਾ ਮਾਮਲਾ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ, ਡਾ. ਰਾਜ ਕੁਮਾਰ ਵੇਰਕਾ ਤੇ ਬਾਰਡਰ ਰੇਂਜ ਦੇ ਡੀ.ਆਈ.ਜੀ. ਸਾਹਿਬ ਦੇ ਧਿਆਨ ਵਿਚ ਲਿਆਂਦਾ ਹੈ ਤੇ ਕਾਤਲਾਂ ਦੀ ਜਲਦ ਤਫਤੀਸ਼ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕੀਤਾ ਜਾਵੇ | ਸੱਚਰ ਨੇ ਹਰ ਰੋਜ਼ ਹੋ ਰਹੇ ਕਤਲਾਂ 'ਤੇ ਡੂੰਘੀ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ | ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ , ਸ਼ਬਨਮ ਸਿੰਘ ਕਾਜ਼ੀਕੋਟ, ਦਿਲਬਾਗ ਸਿੰਘ ਬਾਬੋਵਾਲ, ਵਿਨੋਦ ਕੁਮਾਰ ਰੂਪੋਵਾਲੀ ਬ੍ਰਹਮਣਾਂ ਵੀ ਨਾਲ ਸਨ |

ਪਿਛਲੀ ਖ਼ਬਰ ਤਲਬੀਰ ਗਿੱਲ ਵਲੋਂ ਪਿੰਡ ਝੰਡੇ ਤੋਂ ਚਵਿੰਡਾ ਦੇਵੀ ਨੂੰ ਜਾਂਦੀ ਸੜਕ ਦਾ ਉਦਘਾਟਨ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।