15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਤਲਬੀਰ ਗਿੱਲ ਵਲੋਂ ਪਿੰਡ ਝੰਡੇ ਤੋਂ ਚਵਿੰਡਾ ਦੇਵੀ ਨੂੰ ਜਾਂਦੀ ਸੜਕ ਦਾ ਉਦਘਾਟਨ

ਅਜੀਤ ਡੈਸਕ 20-11-2025

ਕੱਥੂਨੰਗਲ, 19 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਜਿੱਥੇ ਹਲਕੇ ਮਜੀਠੇ ਦੇ ਵਿਕਾਸ ਕਾਰਜਾਂ ਦਾ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਉਸੇ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਝੰਡੇ ਤੋਂ ਵਾਇਆ ਭੋਆ ਫਤਿਹਗੜ੍ਹ, ਚਵਿੰਡਾ ਦੇਵੀ ਨੂੰ ਜਾਂਦੀ ਸੜਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਕਾਸ ਕਾਰਜਾਂ ਪੱਖੋਂ ਹਲਕਾ ਮਜੀਠਾ ਇਕ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਸਾਡੀ ਸਰਕਾਰ ਵਲੋਂ ਬਿਨਾਂ ਭੇਦ ਭਾਵ ਹਲਕੇ 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਲਕੇ ਵਿਚ ਜਲਦੀ ਹੋਰ ਗਰਾਂਟਾਂ ਲਿਆ ਕੇ ਹਲਕੇ ਨੂੰ ਇੱਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ | ਇਸ ਮੌਕੇ ਸਰਪੰਚ ਮਨਜੀਤ ਕੌਰ ਝੰਡੇ, ਜਥੇਦਾਰ ਸਵਰਨਜੀਤ ਸਿੰਘ ਕੁਰਾਲੀਆਂ, ਸਾਹਿਬ ਸਿੰਘ ਰੰਗੀਲਪੁਰ, ਹਰਮੀਤ ਸਿੰਘ, ਗੁਰਪਿੰਦਰ ਸਿੰਘ, ਕਸ਼ਮੀਰ ਸਿੰਘ ਪ੍ਰੇਮ ਸਿੰਘ ਝੰਡੇ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਫੌਜੀ ਲਾਡੀ ਭੋਆ ਫਤਹਿਗੜ੍ਹ, ਬਲਵਿੰਦਰ ਸਿੰਘ ਸਾਹਿਬ ਸਿੰਘ ਰੰਗੀਲਪੁਰ, ਅਰਬਿੰਦਰ ਸਿੰਘ ,ਕਾਬਲ ਸਿੰਘ, ਸ਼ਮਸ਼ੇਰ ਸਿੰਘ, ਪ੍ਰਤਾਪ ਸਿੰਘ, ਗੁਰਜੰਟ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ ਲਾਡੀ, ਰਣਜੀਤ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਨਵਪਿੰਦਰ ਸਿੰਘ, ਆਦਿ ਵੱਡੀ ਗਿਣਤੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਸਪੋਰਟਸ ਮੀਟ ਦਾ ਆਯੋਜਨ ਬੱਚਿਆਂ ਦੇ ਮਾਪਿਆਂ ਦੀਆਂ ਖੇਡਾਂ ਰਹੀਆਂ ਖਿੱਚ ਦੇ ਕੇ... ਅਗਲੀ ਖ਼ਬਰ ਚਾਰ ਦਿਨ ਬਾਅਦ ਵੀ ਬੱਚੇ ਦੇ ਕਾਤਲਾਂ ਦਾ ਸੁਰਾਗ ਨਹੀਂ ਲੱਭ ਸਕੀ ਪੁਲਿਸ-ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।