15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

'ਆਪ' ਸਰਕਾਰ ਜ਼ਿਮਨੀ ਚੋਣ 'ਚ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਪਰਚੇ ਕਰਕੇ ਦਬਾ ਨਹੀਂ ਸਕਦੀ-ਗਨੀਵ ਮਜੀਠੀਆ <br/>

ਅਜੀਤ ਡੈਸਕ 20-11-2025

ਜੇਠੂਵਾਲ, 19 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੀ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਵਿਚ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਤਰਨ ਤਾਰਨ ਜ਼ਿਮਨੀ ਚੋਣ 'ਚ ਸਿਆਸੀ ਕਿੜ ਕੱਢਣ ਤੇ ਬਦਲੇ ਦੀ ਭਾਵਨਾ ਨਾਲ ਕਈ ਅਕਾਲੀ ਆਗੂਆਂ ਤੇ ਵਰਕਰਾਂ ਦੇ ਖਿਲਾਫ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਦਬਾ ਨਹੀਂ ਸਕਦੀ | ਕਿਉਂਕਿ ਅਕਾਲੀ ਵਰਕਰ ਪਾਰਟੀ ਲਈ ਰੀੜ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ | ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਅਕਾਲੀ ਦਲ ਕਦੇ ਬਰਦਾਸ਼ਤ ਨਹੀਂ ਕਰੇਗਾ | ਗਨੀਵ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਫੈਸਲਾ ਕੀਤਾ ਗਿਆ ਹੈ ਕਿ ਜਿਸ ਵੀ ਅਕਾਲੀ ਵਰਕਰ ਤੇ ਸਰਕਾਰ ਦੀ ਸ਼ਹਿ 'ਤੇ ਪੁਲਿਸ ਨੇ ਝੂਠੇ ਕੇਸ ਦਰਜ ਕੀਤੇ | ਉਨ੍ਹਾਂ ਦੇ ਸਾਰੇ ਕੇਸ ਅਕਾਲੀ ਦਲ ਖੁਦ ਆਪ ਲੜੇਗਾ | ਕਿਉਂ ਕਿ ਪੰਜਾਬ ਦੇ ਇਸ ਵਕਤ ਹਾਲਾਤ ਜਿਹੜੇ ਬਹੁਤ ਵਿਗੜ ਚੁੱਕੇ ਹਨ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋਈ ਪਈ ਹੈ | ਸਰਕਾਰ ਤੇ ਪ੍ਰਸ਼ਾਸਨ ਕੁੰਭਕਰਨ ਨੀਂਦ ਸੁੱਤਾ ਪਿਆ ਹੈ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ, ਮੱਖਣ ਸਿੰਘ ਹਰੀਆ, ਸਰਪੰਚ ਸੁਖਦੀਪ ਸਿੰਘ ਦੀਪੀ ਕੱਥੂਨਗਲ, ਸ਼ਰਨਬੀਰ ਸਿੰਘ ਰੂਪੋਵਾਲੀ, ਨੰਬਰਦਾਰ ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ, ਡਾਕਟਰ ਦੀਦਾਰ ਸਿੰਘ ਲੁੱਧੜ, ਮਾਸਟਰ ਅਜੀਤ ਸਿੰਘ, ਉਮਰਾਓ ਸਿੰਘ ਪੰਨੂ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਹੋਵੇਗਾ ਸਵਾਗਤ : ਵਿਧਾਇਕ ਟੌਂਗ <br/> ਅਗਲੀ ਖ਼ਬਰ ਬਾਬਾ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।