ਬਾਬਾ ਬਕਾਲਾ ਸਾਹਿਬ 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਿਤੀ 20 ਨਵੰਬਰ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਇਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਸ਼ਾਮ ਨੂੰ 4 ਵਜੇ ਦੇ ਕਰੀਬ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੱੁਜੇਗਾ, ਜਿੱਥੇ ਸੰਗਤ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ | ਇਸ ਸੰਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹਲਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਦੇ ਸਵਾਗਤ ਲਈ ਪੁੱਜਣ ਲਈ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ ਤੋਂ ਬਾਅਦ ਇਹ ਨਗਰ ਕੀਰਤਨ ਰਈਆ, ਜੰਡਿਆਲਾ ਗੁਰੂ, ਗੋਲਡਨ ਗੇਟ, ਰਾਮ ਤਲਾਈ ਚੌਂਕ, ਘਿਓ ਮੰਡੀ, ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਹੁੰਦਾ ਹੋਇਆ ਡੇਰਾ ਬਾਬਾ ਭੂਰੀ ਵਾਲੇ ਪੁੱਜੇਗਾ | 21 ਨਵੰਬਰ ਨੂੰ ਇਹ ਨਗਰ ਕੀਰਤਨ ਇਥੋਂ ਸ਼ੁਰੂ ਹੋ ਕੇ ਸ੍ਰੀ ਸ਼ਹੀਦ ਗੰਜ ਸਾਹਿਬ ਗਿਲਵਾਲੀ ਗੇਟ, ਹਕੀਮਾਂ ਗੇਟ, ਖਜਾਨਾ ਗੇਟ, ਝਬਾਲ ਰੋਡ, ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਲਈ ਜਾਵੇਗਾ |
ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗਾ ਸਵਾਗਤ : ਪ੍ਰਧਾਨ ਕੰਗ-ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਸਜਾਏ ਜਾ ਰਹੇ ਨਗਰ ਕੀਰਤਨ ਦਾ ਸ਼ਾਮ 4 ਵਜੇ ਦੇ ਕਰੀਬ ਇਤਿਹਾਸਕ ਨਗਰ ਵਿਖੇ ਪੁੱਜਣ 'ਤੇ ਨਗਰ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ |
ਨਗਰ ਕੀਰਤਨ ਦੌਰਾਨ ਸ਼ਰਾਬ ਦੇ ਠੇਕੇ, ਅਹਾਤੇ ਬੰਦ ਕਰਨ ਦੇ ਹੁਕਮ : ਐੱਸ. ਡੀ. ਐੱਮ.-ਇਸ ਸੰਬੰਧੀ ਐੱਸ. ਡੀ. ਐੱਮ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮਿ੍ਤਸਰ ਵਿਚ ਮਿਤੀ 20 ਤੇ 21 ਨਵੰਬਰ ਨੂੰ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਬਾਬਾ ਬਕਾਲਾ ਸਾਹਿਬ ਦੇ ਰਸਤੇ ਤੋਂ ਜ਼ਿਲ੍ਹੇ ਵਿਚ ਦਾਖਲ ਹੋਵੇਗਾ, ਦੇ ਰਸਤੇ ਦੇ ਦੋਵੇਂ ਪਾਸੇ ਸਥਿਤ ਸ਼ਰਾਬ ਦੇ ਠੇਕੇ, ਅਹਾਤੇ, ਪਾਨ-ਬੀੜੀ, ਤੰਬਾਕੂ, ਸਿਗਰੇਟ ਪਦਾਰਥਾਂ ਆਧਾਰਤ ਦੁਕਾਨਾਂ, ਆਂਡਾ, ਮੀਟ/ਮੱਛੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਹੋਵੇਗਾ ਸਵਾਗਤ : ਵਿਧਾਇਕ ਟੌਂਗ <br/>
ਅਜੀਤ ਡੈਸਕ
20-11-2025