15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਅਨੰਦਪੁਰ ਸਾਹਿਬ ਅਤੇ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਐਲਾਨ ਕਰੇ ਸੂਬਾ ਸਰਕਾਰ-ਭੋਮਾ <br/>

ਅਜੀਤ ਡੈਸਕ 20-11-2025
ਮਜੀਠਾ, 19 ਨਵੰਬਰ (ਮਨਿੰਦਰ ਸਿੰਘ ਸੋਖੀ)- ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਅਤੇ ਮੈਂਬਰ ਡਾ: ਸੁਖਦੀਪ ਸਿੰਘ ਨਾਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਉਪਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ | ਉਸ 'ਚ ਆਨੰਦਪੁਰ ਸਾਹਿਬ ਅਤੇ ਅੰਮਿ੍ਤਸਰ ਦੋਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ | ਗੱਲਬਾਤ ਕਰਦਿਆਂ ਭੋਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ 'ਚ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਸੀ, ਜਿਹੜਾ ਹੁਣ ਤੱਕ ਪੂਰਾ ਨਹੀਂ ਹੋਇਆ | ਇਸ ਦੇ ਨਾਲ ਹੀ ਉਨ੍ਹਾਂ ਦੀ ਜਥੇਬੰਦੀ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਪਿਛਲੇ ਕਰੀਬ 14 ਸਾਲ ਤੋਂ ਲਗਾਤਾਰ ਪੰਜਾਬ ਸਰਕਾਰ ਨੂੰ ਮੰਗ ਪੱਤਰਾਂ ਰਾਹੀਂ ਇਨ੍ਹਾਂ ਸ਼ਹਰਿਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ | ਭੋਮਾ ਨੇ ਪੰਜਾਬ ਸਰਕਾਰ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਨੰਦਪੁਰ ਸਾਹਿਬ ਦੀ ਧਰਤੀ ਉਪਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ ਜਦ ਉਹ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਐਲਾਨ ਕਰੇ |

ਪਿਛਲੀ ਖ਼ਬਰ ਫੋਕਲੋਰ ਰਿਸਰਚ ਅਕਾਦਮੀ ਨੇ ਹੜ੍ਹ ਪੀੜਤਾਂ ਲਈ ਗਰਮ ਕੱਪੜਿਆਂ ਦੀ ਸਹਾਇਤਾ ਭੇਜੀ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਹੋਵੇਗਾ ਸਵਾਗਤ : ਵਿਧਾਇਕ ਟੌਂਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।