ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਭੋਰਸ਼ੀ ਰਾਜਪੂਤਾਂ ਤੋਂ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਦੇ ਹਲਕਾ ਇੰਚਾਰਜ ਤੇ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਮੂਲੀਅਤ ਕੀਤੀ ਹੈ | ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਪਾਰਟੀ ਦਾ ਚਿੰਨ ਦੇ ਕੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕੀਤਾ | ਸ: ਮੰਨਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਰਾਜੇਸ਼ ਟਾਂਗਰੀ, ਸ਼ੁਭਮ ਸ਼ਰਮਾ, ਮੈਂਬਰ ਕੁਲਦੀਪ ਸਿੰਘ, ਮੈਂਬਰ ਸਰੂਪ ਸਿੰਘ, ਮੈਂਬਰ ਮਨਜੀਤ ਕੌਰ, ਹੰਸਾ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਨਿਰਮਲ ਸਿੰਘ, ਮਨਦੀਪ ਸਿੰਘ, ਸਿਮਰਨ ਸਿੰਘ, ਲਵਪ੍ਰੀਤ ਸਿੰਘ, ਰਣਜੀਤ ਸਿੰਘ, ਧਰਮਿੰਦਰ ਸਿੰਘ, ਜੱਸ ਭੋਰਸ਼ੀ, ਇੰਦਰਜੀਤ ਭੋਰਸ਼ੀ, ਪਿੰਦਰ ਦੋਲੋ ਨੰਗਲ, ਰਵੀ ਟਪਿਆਲਾ ਆਦਿ ਹਾਜ਼ਰ ਸਨ |