15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਭੁਪਿੰਦਰ ਸਿੰਘ ਭਿੰਦਾ ਨੇ 21 ਕਿੱਲੋਮੀਟਰ ਦੌੜ ਮੁਕਾਬਲੇ 'ਚ ਮੱਲਿਆ ਪਹਿਲਾ ਸਥਾਨ <br/>

ਅਜੀਤ ਡੈਸਕ 20-11-2025
ਜਗਦੇਵ ਕਲਾਂ, 19 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਪਿਛਲੇ ਦਿਨੀਂ ਕਰਵਾਏ ਗਏ ਮਹਾਨ ਮਾਝਾ ਦੌੜ ਮੁਕਾਬਲਿਆਂ ਵਿਚ ਪਿੰਡ ਜਗਦੇਵ ਕਲਾਂ ਦੇ ਵਸਨੀਕ ਭੁਪਿੰਦਰ ਸਿੰਘ ਭਿੰਦਾ ਜਗਦੇਵ ਕਲਾਂ ਨੇ (ਉਮਰ 55 ਸਾਲ) ਵਰਗ 21 ਕਿਲੋਮੀਟਰ ਦੌੜ ਦੇ ਮੁਕਾਬਲੇ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਜਗਦੇਵ ਕਲਾਂ ਦਾ ਨਾਮ ਰੋਸ਼ਨ ਕੀਤਾ ਹੈ | ਜਿਸ ਸਬੰਧੀ ਖੁਸ਼ੀ ਜ਼ਾਹਿਰ ਕਰਦਿਆਂ ਪਿੰਡ ਦੇ ਸਰਪੰਚ ਮਾਸਟਰ ਸ਼ੁਬੇਗ ਸਿੰਘ ਗਿੱਲ ਜਗਦੇਵ ਕਲਾਂ, ਸਮਾਜ ਸੇਵਕ ਜਗਬੀਰ ਸਿੰਘ ਗਿੱਲ ਜਗਦੇਵ ਕਲਾਂ ਅਤੇ ਸਮੂਹ ਪਿੰਡ ਵਾਸੀਆਂ ਨੇ ਭੁਪਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ | ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਭੁਪਿੰਦਰ ਸਿੰਘ ਭਿੰਦਾ ਨੂੰ ਆਉਣ ਵਾਲੇ ਦਿਨਾਂ ਵਿਚ ਸਮੂਹ ਨਗਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਡੈਨੀ ਬੰਡਾਲਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਸਰਬਜੀਤ ਸਿੰਘ, ਮੱਖਣਵਿੰਡੀ <br/> ਅਗਲੀ ਖ਼ਬਰ ਪਿੰਗਲਵਾੜਾ ਸੰਸਥਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।