15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਜੀ. ਕੇ. ਦੀ ਅਗਵਾਈ ਹੇਠ 'ਸਾਈਕਲ ਯਾਤਰਾ ਬਾਬਾ ਬਕਾਲਾ ਸਾਹਿਬ ਪੁੱਜੀ <br/>

ਅਜੀਤ ਡੈਸਕ 20-11-2025
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਤੋਂ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ 'ਸੀਸੁ ਦੀਆ ਪਰ ਸਿਰਰੁ ਨਾ ਦੀਆ' ਸਾਈਕਲ ਯਾਤਰਾ ਵੱਖ-ਵੱਖ ਸ਼ਹਿਰਾਂ-ਕਸਬਿਆਂ 'ਚੋਂ ਹੁੰਦੀ ਹੋਈ ਅੱਜ ਸ਼ਾਮ ਇੱਥੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਪੁੱਜੀ | ਮਨਜੀਤ ਸਿੰਘ ਜੀ. ਕੇ. ਨੇ ਸਮੁੱਚੀ ਸਾਈਕਲ ਯਾਰਤਾ ਵਿਚ ਸ਼ਾਮਿਲ ਸ਼ਰਧਾਲੂਆਂ ਸਮੇਤ ਸ੍ਰੀ ਦਰਬਾਰ ਸਾਹਿਬ, ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਮੰਜੀ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਆਪਣੇ ਨਾਲ ਆਏ ਵੱਡੀ ਗਿਣਤੀ ਵਿਚ ਸਹਿਜਧਾਰੀ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਆਦਿ ਨੇ ਮਨਜੀਤ ਸਿੰਘ ਜੀ. ਕੇ. ਸਮੇਤ ਸਾਈਕਲ ਯਾਤਰਾ ਵਿਚ ਸ਼ਾਮਿਲ ਸਾਰੇ ਜਥੇ ਨੂੰ ਸਿਰੋਪਾਓੇ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇ ਵਿਚ ਭਾਈ ਕਮਲਜੀਤ ਸਿੰਘ ਜੋਗੀਪੁਰ ਸਾ: ਮੈਨੇਜਰ, ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ, ਜਥੇ. ਮਹਿੰਦਰ ਸਿੰਘ (ਸਾਰੇ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ), ਜਤਿੰਦਰ ਸਿੰਘ ਬੌਬੀ, ਗੁਣਜੀਤ ਸਿੰਘ ਬਖਸ਼ੀ, ਮੋਹਣ ਸਿੰਘ ਕੋਆਰਡੀਨੇਟਰ, ਬੂਟਾ ਸਿੰਘ, ਵਕੀਲ ਬੈਨੀਪਾਲ, ਇਸ਼ਮੋਹਣ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਦੇ ਨਾਂ ਸ਼ਾਮਿਲ ਹਨ | ਬਾਬਾ ਬਾਕਾਲਾ ਸਾਹਿਬ ਵਿਖੇ ਜਥੇ ਦਾ ਸਵਾਗਤ ਕਰਨ ਵਾਲਿਆਂ ਵਿਚ ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਜਥੇਦਾਰ ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ ਸਰਕਲ ਪ੍ਰਧਾਨ, ਕਿ੍ਪਾਲ ਸਿੰਘ ਖਾਲਸਾ, ਕੌਂਸਲਰ ਹਰਪ੍ਰੀਤ ਸਿੰਘ ਹੈਪੀ ਰਈਆ, ਪ੍ਰਧਾਨ ਸਵਰਨ ਸਿੰਘ ਕਾਲਾ, ਪ੍ਰਤਾਪ ਸਿੰਘ ਮੈਂਬਰ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਕੌਂਸਲਰ ਸੁਖਚੈਨ ਸਿੰਘ ਗਿੱਲ, ਪ੍ਰਧਾਨ ਗੁਰਦਿਆਲ ਸਿੰਘ, ਕੌਂਸਲਰ ਕਰਮ ਸਿੰਘ, ਅਜੀਤ ਸਿੰਘ ਮੈਂਬਰ, ਜਸਵੰਤ ਸਿੰਘ ਦਿੱਲੀ, ਸਰਪੰਚ ਗੁਰਮੁੱਖ ਸਿੰਘ, ਗੁਰਦੇਵ ਸਿੰਘ ਸਾਵਣ ਸਿੰਘ ਨਗਰ, ਨਰਿੰਦਰ ਸਿੰਘ ਡੀ. ਪੀ., ਜਗਤਾਰ ਸਿੰਘ ਬਹਾਦਰਪੁਰ, ਸਤਨਾਮ ਸਿੰਘ ਅਤੇ ਹੋਰ ਹਾਜ਼ਰ ਸਨ | ਉਪਰੰਤ ਇਹ ਯਾਤਰਾ ਅੰਮਿ੍ਤਸਰ ਲਈ ਰਵਾਨਾ ਹੋਈ |

ਪਿਛਲੀ ਖ਼ਬਰ ਪ੍ਰਾਇਮਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਸਿਖਲਾਈ ਸੈਮੀਨਾਰ ਹੋਇਆ ਸਮਾਪਤ <br/> ਅਗਲੀ ਖ਼ਬਰ ਮੱਖਣ ਸਿੰਘ ਘਣਸ਼ਾਮਪੁਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਕੁਲਦੀਪ ਸਿੰਘ ਧਾਲੀਵਾਲ ਪੁੱਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।