ਨਵਾਂ ਪਿੰਡ, 20 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸ਼ਾਨੀ ਸ਼ਹਾਦਤ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਅੰਦਰ ਗੁਰੂ ਨਾਨਕ ਪਾਰਕ, ਨਵਾਂ ਪਿੰਡ ਵਿਖੇ ਸਥਾਨਕ ਨੌਜਵਾਨਾਂ ਵਲੋਂ ਸਮੁੱਚੇ ਨਗਰ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁੰਦਰ ਸ਼ਮਿਆਨੇ ਹੇਠ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜ਼ੂਰੀ 'ਚ ਸਜੇ ਧਾਰਮਿਕ ਦੀਵਾਨ 'ਚ ਸ੍ਰੀ ਰਹਿਰਾਸ ਸਾਹਿਬ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਭਾਈ ਸਰਬਜੀਤ ਸਿੰਘ ਢੋਟੀਆਂ ਪ੍ਰਚਾਰਕ ਸ਼੍ਰੋਮਣੀ ਕਮੇਟੀ ਤੇ ਗਿਆਨੀ ਕੇਵਲ ਸਿੰਘ ਮਹਿਤਾ ਦੇ ਕਵੀਸ਼ਰੀ ਜਥੇ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਜੀਵਨੀ ਤੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ 'ਤੇ ਬੜੇ ਸਰਲ ਤੇ ਵਿਸਥਾਰ 'ਚ ਚਾਨਣਾ ਪਾਇਆ ਗਿਆ |
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਵਾਂ ਪਿੰਡ ਵਿਖੇ ਗੁਰਮਤਿ ਸਮਾਗਮ
ਅਜੀਤ ਡੈਸਕ
21-11-2025