ਚੋਗਾਵਾਂ, 20 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਤੇਗ ਬਹਾਦਰ ਜੀ 350 ਸਾਲਾ ਸ਼ਹੀਦੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਭਾਈ ਸੱਦਾ ਨੰਦ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਸ਼ਾਲ ਨਗਰ ਕੀਰਤਨ ਸਮੂਹ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਮੌਕੇ ਫੁੱਲਾਂ ਨਾਲ ਸ਼ਿੰਗਾਰੀ ਬੱਸ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੁਸ਼ੋਭਿਤ ਸੀ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਅਰਜਨ ਦੇਵ ਚੇਰੀਟੇਬਲ ਸਤਸੰਗ ਸਭਾ ਚੋਗਾਵਾਂ ਦੇ ਭਾਈ ਕਰਨਜੀਤ ਸਿੰਘ ਭੋਲਾ ਵਲੋਂ ਅਰਦਾਸ ਕਰਕੇ ਕੀਤੀ ਗਈ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਚੋਗਾਵਾਂ ਚੌਂਕ ਤੋਂ ਆਰੰਭ ਹੋ ਕੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਕੋਹਾਲੀ, ਨਾਨਕਸਰ ਕਲੇਰਾਂ, ਮਾਹਲ ਬਾਈਪਾਸ, ਗੋਲਡਨ ਗੇਟ, ਜਲੰਧਰ, ਫਗਵਾੜਾ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ | ਇਸ ਮੌਕੇ ਬਾਬਾ ਰਘਬੀਰ ਸਿੰਘ ਖਿਆਲੇ ਵਾਲੇ ਆਦਿ ਸੰਗਤਾਂ ਹਾਜ਼ਰ ਸਨ |
ਚੋਗਾਵਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
21-11-2025