ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਨੌਜਵਾਨਾਂ ਨੂੰ ਗੁਰਬਾਣੀ ਵਿਰਸੇ ਅਤੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨਾਲ ਜੋੜਣ ਤਹਿਤ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਇੰਦਰਜੀਤ ਸਿੰਘ ਜੱਲੂਵਾਲ, ਭਾਈ ਰਾਮ ਸਿੰਘ ਜੋਧੇ, ਰਣਜੀਤ ਸਿੰਘ ਮੁੱਖ ਅਧਿਆਪਕ ਵਡਾਲਾ ਸਕੂਲ, ਸੁਖਵਿੰਦਰ ਸਿੰਘ ਸੇਰੋਂ, ਗੁਰਦੇਵ ਸਿੰਘ, ਸੁਖਦੇਵ ਸਿੰਘ ਅਤੇ ਹੋਰਨਾਂ ਨੇ ਇਸ ਸੇਵਾ ਵਿਚ ਹਿੱਸਾ ਲਿਆ |
ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ
ਅਜੀਤ ਡੈਸਕ
21-11-2025