25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੇਨ ਬਜ਼ਾਰ ਬਾਬਾ ਬਕਾਲਾ ਸਾਹਿਬ ਵਿਖੇ ਕੀਰਤਨ ਸਮਾਗਮ ਭਲਕੇ

ਅਜੀਤ ਡੈਸਕ 21-11-2025
ਬਾਬਾ ਬਕਾਲਾ ਸਾਹਿਬ 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰ ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਾਧ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਮਿਤੀ 22 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਦੀਪ ਸਿੰਘ ਅਤੇ ਡਾ: ਜਗਮੀਤ ਸਿੰਘ ਬੱਬੂ ਨੇ ਦੱਸਿਆ ਹੈ ਕਿ ਜਿਸ ਵਿੱਚ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਲਹਿਣਾ ਸਿੰਘ ਦਮਦਮੀ ਟਕਲਾਸ (ਮਹਿਤਾ), ਭਾਈ ਪ੍ਰਭਜਿੰਦਰ ਸਿੰਘ ਰਿਆੜ (ਸਾਰੇ ਰਾਗੀ ਜਥੇ) ਅਤੇ ਭਾਈ ਮਨਜੀਤ ਸਿੰਘ ਸੋਹੀ ਦਾ ਕਵੀਸ਼ਰੀ ਜਥਾ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਇਕਲ ਯਾਤਰਾ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।