25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਠਿਆਲਾ ਵਿਖੇ ਵਿਧਾਇਕ ਟੌਂਗ ਨੇ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 21-11-2025

ਸਠਿਆਲਾ, 20 ਨਵੰਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਨੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਰਾਜ ਵਿਚ ਅਧੁਨਿਕ ਸਹੂਲਤਾਂ ਨਾਲ ਖੇਡ ਮੈਦਾਨ 36 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ 3000 ਖੇਡ ਮੈਦਾਨ ਉਸਾਰੇ ਜਾ ਰਹੇ ਹਨ | ਪੰਜਾਬ ਦੇ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਵਧ ਰਿਹਾ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਪਿੰਡ ਬਿਹਤਰ ਖੇਡ ਸਹੂਲਤਾਂ ਉਪਲਬੱਧ ਹੋਣ ਤੇ ਇਹ ਮੈਦਾਨ ਸਿਰਫ ਖੇਡ ਦੇ ਢਾਂਚੇ ਦਾ ਵਿਕਾਸ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਲੈ ਜਾਣ ਦੀ ਮੁਹਿੰਮ ਦਾ ਮੱਹਤਵਪੂਰਨ ਹਿੱਸਾ ਹੈ | ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਮੁਖ ਸਿੰਘ ਡਾਂਗਾ, ਰਿਟਾ: ਐੱਸ. ਡੀ. ਓ. ਸਵਿੰਦਰ ਸਿੰਘ, ਲਖਵਿੰਦਰ ਸਿੰਘ ਪਟਵਾਰੀ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਮੈਡਮ ਸੁਨੀਤਾ ਗਿੱਲ, ਡਾ. ਗੁਰਵਿੰਦਰ ਸਿੰਘ ਲਾਡੀ, ਰੇਸ਼ਮ ਸਿੰਘ ਹੈਪੀ, ਬਲਦੇਵ ਸਿੰਘ ਫੌਜੀ, ਜਸਬੀਰ ਸਿੰਘ ਸੋਢੀ, ਨਿਰਮਲ ਸਿੰਘ, ਵਿਸ਼ਾਲ ਮੰਨਣ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਅਜਨਾਲਾ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਇਕਲ ਯਾਤਰਾ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।