ਗੱਗੋਮਾਹਲ/ਰਮਦਾਸ, 20 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਲੋਂ ਸ਼੍ਰੋਮਣੀ ਕਮੇਟੀ ਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ 25 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ ਰਮਦਾਸ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਮਦਾਸ ਦੀਆਂ ਸਮੂਹ ਸੰਗਤਾਂ ਵਲੋਂ ਸ਼ਹੀਦੀ ਦਿਹਾੜਿਆਂ ਨੂੰ ਸਪਰਪਿਤ 21 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾਣਗੀਆਂ | ਪ੍ਰਧਾਨ ਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਨਵੰਬਰ ਦਿਨ ਮੰਗਲਵਾਰ ਨੂੰ ਸ਼ਾਮ 6.30 ਤੋਂ 10 ਵਜੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਬੀਬੀ ਸੁਮਨਦੀਪ ਕੌਰ ਦਾ ਢਾਡੀ ਜਥਾ, ਗਿਆਨੀ ਨਿਰਮਲ ਸਿੰਘ ਗ੍ਰੰਥੀ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਭਾਈ ਰੋਬਨਪ੍ਰੀਤ ਸਿੰਘ, ਭਾਈ ਜੁਗਰਾਜ ਸਿੰਘ ਰਮਦਾਸ ਦਾ ਕਵੀਸ਼ਰੀ ਜਥਾ ਭਾਈ ਹੁਸਨਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਾਲੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸੈਕਟਰੀ ਗੁਰਪ੍ਰੀਤ ਸਿੰਘ ਭੱਟੀ, ਖਜਾਨਚੀ ਰਜਿੰਦਰ ਸਿੰਘ ਰਮਦਾਸ, ਅਮਰਜੀਤ ਸਿੰਘ ਐਡਵਾਈਜਰ, ਹਰਚਰਨ ਸਿੰਘ ਮਨਿਆਰੀ ਵਾਲੇ, ਕੁਲਵਿੰਦਰ ਸਿੰਘ ਮਾਹਲ ਇੰਚਾ: ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਨੀਰਜ ਕੁਮਾਰ, ਸੁਰਜੀਤ ਸਿੰਘ, ਜਸਕਰਨਪ੍ਰੀਤ ਸਿੰਘ, ਰੋਬਨਪ੍ਰੀਤ ਸਿੰਘ, ਯੁਵਰਾਜ ਸਿੰਘ, ਬਰਿੰਦਰ ਕੌਰ ਰਾਣੀ, ਕੁਲਜੀਤ ਕੌਰ, ਰਣਜੀਤ ਕੌਰ, ਗੁਰਜੀਤ ਕੌਰ, ਰਜਵੰਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੁਖਬੀਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ ਆਦਿ ਹਾਜਰ ਸਨ |