24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

'ਆਪ' ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਲੋਕ 2027 ਦੀ ਇੰਤਜ਼ਾਰ 'ਚ- ਸੰਦੀਪ ਸਿੰਘ ਏ. ਆਰ.

ਅਜੀਤ ਡੈਸਕ 21-11-2025
ਤਰਸਿੱਕਾ, 20 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਤਰਨ ਤਾਰਨ ਵਿਖੇ ਹੋਈ ਜ਼ਿਮਨੀ ਚੋਣ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਸ਼ਰੇਆਮ ਧੱਕੇਸ਼ਾਹੀ ਅਤੇ ਅਕਾਲੀ ਦਲ ਨੂੰ ਖਤਮ ਕਰਨ ਵਿਚ ਲੱਗੀਆਂ ਕੁਝ ਅਖੌਤੀ ਪੰਥਕ ਸਿਆਸੀ ਪਾਰਟੀਆਂ ਦੀਆਂ ਸਿਆਸੀ ਚਾਲਾਂ ਦੇ ਬਾਵਜੂਦ ਲੋਕਾਂ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਾਵਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ 'ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਨੀ ਹੈ, ਇਹ ਵਿਚਾਰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਏ. ਆਰ. ਵਲੋਂ ਪਿੰਡ ਤਰਸਿੱਕਾ ਵਿਖੇ ਹੋਈ ਇਕੱਤਰਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਅਦਾਮੀ ਪਾਰਟੀ ਦੀ ਸਰਕਾਰ ਵਿਚ ਰਾਜ ਦੀ ਕਾਨੂੰਨ ਵਿਵਸਥਾ ਦਾ ਜਲੂਸ ਨਿਕਲ ਚੁੱਕਾ ਹੈ ਰੋਜਾਨਾ ਹੋ ਰਹੀ ਕਤਲੋਗਾਰਤ, ਫਿਰੌਤੀਆਂ, ਲੁੱਟਾਂ ਖੋਹਾਂ, ਸ਼ਰੇਆਮ ਵਿੱਕ ਰਹੇ ਨਸ਼ਿਆਂ, ਸਿਆਸੀ ਬਦਲਾਖੋਰੀ, ਸਰਕਾਰੀ ਆਦਰਿਆਂ ਵਿਚ ਚੱਲ ਰਹੀ ਰਿਸ਼ਵਤਖੋਰੀ ਅਤੇ ਸਰਕਾਰ ਦੇ ਖੋਖਲੇ ਵਾਅਦਿਆਂ ਕਰਕੇ ਪੰਜਾਬ ਦੀ ਜਨਤਾ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਸ ਕਰਕੇ ਲੋਕ ਆਪ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਬੇਸਬਰੀ ਨਾਲ 2027 ਦੀਆਂ ਵੋਟਾਂ ਦਾ ਇੰਤਜਾਰ ਕਰ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਤਰਸਿੱਕਾ, ਨਰਿੰਦਰ ਸਿੰਘ ਸ਼ਾਹ, ਸਕੱਤਰ ਸਿੰਘ ਛੱਜਲਵੱਡੀ, ਤਰਸੇਮ ਸਿੰਘ, ਨਿਛੱਤਰ ਸਿੰਘ, ਨੰਬਰਦਾਰ ਬਲਜੀਤ ਸਿੰਘ, ਜਰਨੈਲ ਸਿੰਘ, ਹਰਜੀਤ ਸਿੰਘ ਗੋਲੂ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ ਸ਼ਾਹ, ਗੁਰਮੇਜ ਸਿੰਘ ਪੰਚ ਆਦਿ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਲਈ ਕੀਤੇ ਢੁਕਵੇਂ ਪ੍ਰਬੰਧ: ਬਾਬਾ ਸਰਦਾਰਾ ਸਿੰਘ ਗੁਰੂ ਘਰ ਦੇ ਪ੍ਰੇਮੀ... ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 25 ਨੂੰ ਰਮਦਾਸ ਵਿਖੇ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।