24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਕੀਰਤਨ ਦਰਬਾਰ ਭਲਕੇ

ਅਜੀਤ ਡੈਸਕ 21-11-2025
ਤਰਸਿੱਕਾ, 20 ਨਵੰਬਰ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਤੇ ਬਾਬਾ ਪ੍ਰੀਤਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਭਲਕੇ 22 ਨਵੰਬਰ ਸ਼ਨਿਚਰਵਾਰ ਨੂੰ ਮਹਾਨ ਕੀਰਤਨ ਦਰਬਾਰ ਬਾਅਦ ਦੁਪਹਿਰ 4 ਤੋਂ ਰਾਤ 12 ਵਜੋਂ ਤੱਕ ਸਜਾਇਆ ਜਾਵੇਗਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਹੁਰਾਂ ਅਨੁਸਾਰ ਇਸ ਕੀਰਤਨ ਦਰਬਾਰ 'ਚ ਰਾਗੀ ਭਾਈ ਲਵਪ੍ਰੀਤ ਸਿੰਘ ਦਮਦਮੀ ਟਕਸਾਲ, ਗਿਆਨੀ ਜਗਦੀਸ਼ ਸਿੰਘ ਵਡਾਲਾ ਦਾ ਢਾਡੀ ਜਥਾ, ਰਾਗੀ ਭਾਈ ਬਲਦੇਵ ਸਿੰਘ ਦਮਦਮੀ ਟਕਸਾਲ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤੇ ਗਿਆਨੀ ਹਰਪ੍ਰੀਤ ਸਿੰਘ ਕਥਾ ਵਾਚਕ ਮੰਜੀ ਸਾਹਿਬ ਦੀਵਾਨ ਹਾਲ ਵਾਲੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾ ਨਾਲ ਜੋੜਨਗੇ |
ਪਿਛਲੀ ਖ਼ਬਰ ਇਸਤਰੀ ਸਿਹਤ ਕਰਮਚਾਰੀਆਂ ਦਾ ਵਫ਼ਦ ਮੁਸ਼ਕਿਲਾਂ ਸੰਬੰਧੀ ਸਿਵਲ ਸਰਜਨ ਨੂੰ ਮਿਲਿਆ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕੇਜਰੀਵਾਲ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।