ਰਈਆ, 20 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਕੀਰਤਨ, ਭਾਸ਼ਨ, ਦਸਤਾਰ ਪ੍ਰਤੀਯੋਗਤਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀ ਭਾਨੀ ਜੀ ਵਲੋਂ ਵੱਡਾ ਗੁਰਦੁਆਰਾ ਸਾਹਿਬ ਰਈਆ ਵਿਖੇ ਕਰਵਾਇਆ ਗਿਆ | ਜਿਸ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲਾੋ ਰਾਗਾਂ ਆਧਾਰਿਤ ਕੀਰਤਨ, ਧਾਰਮਿਕ ਭਾਸ਼ਣ, ਸੁੰਦਰ ਦਸਤਾਰ ਪ੍ਰਤੀਯੋਗਤਾ ਵਿਚ ਭਾਗ ਲਿਆ | ਇਸ ਮੌਕੇ ਪ੍ਰਤੀਯੋਗਤਾ 'ਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਰਾਤ ਦੇ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦਰਬਾਰ ਸਾਹਿਬ, ਭਾਈ ਹਰਜੀਤ ਸਿੰਘ, ਭਾਈ ਬਚਿੱਤਰ ਸਿੰਘ ਰਾਗੀ ਵਲੋਂ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਵਲੋਂ ਸਮਾਗਮ ਵਿਚ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾਓ ਅਤੇ ਮੋਮੈਂਟੋ ਦੁਆਰਾ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਭਾਈ ਦਵਿੰਦਰ ਸਿੰਘ ਨਿਰਮਾਣ ਨੇ ਨਿਭਾਈ | ਇਸ ਮੌਕੇ ਰੋਬਿਨ ਮਾਨ ਪ੍ਰਧਾਨ ਨਗਰ ਪੰਚਾਇਤ ਰਈਆ, ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਸੰਪੂਰਨ ਸਿੰਘ ਕੋਹਲੂਵਾਲੇ, ਤੇਜਿੰਦਰ ਸਿੰਘ ਚਾਵਲਾ, ਪਰਮਿੰਦਰ ਸਿੰਘ ਪਾਰੋਵਾਲ, ਜਗਤਾਰ ਸਿੰਘ ਪ੍ਰਧਾਨ, ਅਜਮੇਰ ਸਿੰਘ ਪਾਰੋਵਾਲ, ਬੀਬੀ ਹਰਜੀਤ ਕੌਰ ਸਮੇਤ ਜਥਾ ਬੀਬੀ ਭਾਨੀ ਜੀ, ਭੋਲਾ ਸਿੰਘ, ਮੈਡਮ ਜਸਪ੍ਰੀਤ ਕੌਰ, ਰਾਜਵਿੰਦਰ ਕੌਰ ਸਮੇਤ ਜਥਾ ਗਿਆਨੀ ਗੁਰਮੁਖ ਸਿੰਘ ਹੈੱਡਗ੍ਰੰਥੀ ਆਦਿ ਵਲੋਂ ਸੇਵਾ 'ਚ ਭਾਗ ਲਿਆ |