24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਿਹਾਰ ਦੀ ਜਿੱਤ ਤੋਂ ਪੰਜਾਬ ਦੇ ਭਾਜਪਾ ਵਰਕਰ ਪੂਰੀ ਤਰ੍ਹਾਂ ਉਤਸ਼ਾਹਿਤ- ਡਾ. ਦੇਵਗਨ

ਅਜੀਤ ਡੈਸਕ 21-11-2025
ਜੇਠੂਵਾਲ, 20 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜਰਨਲ ਸਕੱਤਰ ਡਾ. ਸੁਸ਼ੀਲ ਦੇਵਗਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਆਪਣੀਆਂ ਲੋਕ ਹਿੱਤ ਨੀਤੀਆਂ ਕਾਰਨ ਸਰਕਾਰ ਬਣਾਉਣ ਦੀ ਹੈਟਿਕ ਬਣਾਈ ਅਤੇ ਇਸ ਤੋਂ ਬਾਅਦ ਲਗਾਤਾਰ ਹਰਿਆਣਾ, ਮਹਾਰਾਸ਼ਟਰ, ਦਿੱਲੀ ਤੇ ਹੁਣ ਬਿਹਾਰ 'ਚ ਭਾਜਪਾ ਦੀ ਸਰਕਾਰ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਵਿਖਾ ਦਿੱਤੀ ਹੈ | ਇਸ ਤਰ੍ਹਾਂ ਹੀ ਭਾਜਪਾ ਪੰਜਾਬ 'ਚ ਆਪਣੀ ਸਰਕਾਰ ਬਣਾਵੇਗੀ | ਡਾ. ਦੇਵਗਨ ਨੇ ਕਿਹਾ ਕਿ ਬਿਹਾਰ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ 'ਚ 2027 'ਚ ਆਉਣ ਵਾਲੀਆਂ ਵਿਧਾਨ ਸਭਾ 'ਚ 'ਆਪ' ਦਾ ਬੋਰੀ ਬਿਸਤਰਾ ਸੂਬੇ ਦੇ ਲੋਕ ਗੋਲ ਕਰ ਦੇਣਗੇ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਆਪਣੇ ਕਾਰਜ ਕਾਲ ਦੌਰਾਨ ਸਿਰਫ ਝੂਠੇ ਵਾਅਦੇ ਕੀਤੇ ਸਨ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਭਾਜਪਾ 'ਤੇ ਆਪਣਾ ਵਿਸ਼ਵਾਸ ਪ੍ਰਗਟ ਕੀਤਾ |
ਪਿਛਲੀ ਖ਼ਬਰ ਪੱਤਰਕਾਰ ਰਾਜਬੀਰ ਸਿੰਘ ਚਵਿੰਡਾ ਦੇਵੀ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਬੁਤਾਲਾ ਵਿਖੇ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।