24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ- ਨਿਸ਼ਾਨ ਸੋਹੀ

ਅਜੀਤ ਡੈਸਕ 21-11-2025
ਜੇਠੂਵਾਲ, 20 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)- ਕਾਂਗਰਸ ਪਾਰਟੀ ਸੂਬੇ 'ਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਵਿਧਾਇਕ ਤੇ ਹਲਕਾ ਅਟਾਰੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਤਰਸੇਮ ਸਿੰਘ ਡੀ. ਸੀ. ਦੀ ਅਗਵਾਈ 'ਚ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਆਪ ਸਮੇਤ ਵਿਰੋਧੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ 'ਚ ਭਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ, ਕਿਉਂਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਲੋਕਾਂ ਨੂੰ ਬਿਨਾ ਭੇਦ ਭਾਵ ਸਹੂਲਤਾਂ ਅਤੇ ਸੂਬੇ ਦੇ ਹਿੱਤਾਂ ਲਈ ਲੋਕ ਭਲਾਈ ਕੰਮ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਸਰਕਲ ਪੰਡੋਰੀ ਦੇ ਪ੍ਰਧਾਨ ਨਿਸ਼ਾਨ ਸਿੰਘ ਸੋਹੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਤੇ ਵਰਕਰ ਜ਼ਿਲ੍ਹਾ ਪ੍ਰੀਸ਼ਦ ਨਿਸ਼ਾਨ ਸਿੰਘ ਸੋਹੀ ਤੇ ਬਲਾਕ ਸੰਮਤੀ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ ਤੇ ਹਲਕਾ ਅਟਾਰੀ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਇਨ੍ਹਾਂ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਲਾਮਬੱਧ ਕਰਨ | ਇਸ ਮੌਕੇ ਹਿੰਮਤ ਸਿੰਘ ਸੋਹੀ, ਗੁਰਪ੍ਰੀਤ ਸਿੰਘ ਸੋਹੀ, ਚੇਤ ਸਿੰਘ,ਬਿਕਰਮ ਸਿੰਘ ਬੱਲ, ਮੁਖਤਾਰ ਸਿੰਘ, ਕੁੰਨਣ ਸਿੰਘ, ਬਲਜੀਤ ਸਿੰਘ ਤੇ ਮਨਪ੍ਰੀਤ ਸਿੰਘ ਮੰਟੂ ਸੋਹੀ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ <br/> ਅਗਲੀ ਖ਼ਬਰ ਪੱਤਰਕਾਰ ਰਾਜਬੀਰ ਸਿੰਘ ਚਵਿੰਡਾ ਦੇਵੀ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।