24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ <br/>

ਅਜੀਤ ਡੈਸਕ 21-11-2025
ਜਗਦੇਵ ਕਲਾਂ, 20 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਬਲਾਕ ਪੱਧਰ 'ਤੇ ਹੋਏ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਝੰਡੇਰ ਦੇ ਵਿਦਿਆਰਥੀਆਂ ਵਲੋਂ ਸਾਇੰਸ ਪ੍ਰਦਰਸ਼ਨੀ, ਪੋਸਟਰ, ਲੇਖ ਮੁਕਾਬਲੇ ਅਤੇ ਰੰਗੋਲੀ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੰਖੇਪ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਇੰਚਾਰਜ ਅਵਤਾਰ ਸਿੰਘ ਵਲੋਂ ਸਮੂਹ ਸਕੂਲ ਸਟਾਫ ਦੇ ਸਹਿਯੋਗ ਸਦਕਾ ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਅੱਗੇ ਤੋਂ ਇਸੇ ਤਰ੍ਹਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਵੱਖ-ਵੱਖ ਮੁਕਾਬਲਿਆਂ ਵਿਚ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਆ |
ਇਸ ਮੌਕੇ ਸਾਇੰਸ ਅਧਿਆਪਕਾ ਸ੍ਰੀਮਤੀ ਰਮਿੰਦਰ ਗਿੱਲ, ਮਨਜਿੰਦਰ ਕੌਰ, ਅਮਨਦੀਪ ਕੌਰ, ਕਵਲਜੀਤ ਕੌਰ, ਹਰਪ੍ਰੀਤ ਕੌਰ, ਕੋਮਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖਿਲਚੀਆਂ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮਾਝਾ ਜ਼ੋਨ ਦੀ ਛਿਮਾਹੀ ਇਕੱਤਰਤਾ ਅਗਲੀ ਖ਼ਬਰ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ- ਨਿਸ਼ਾਨ ਸੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।