24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰੂ ਗਿਆਨ ਨਾਥ ਵਾਲਮੀਕਿ ਸਮਾਜ ਵਲੋਂ ਡੀ. ਐੱਸ. ਪੀ. ਬਾਬਾ ਬਕਾਲਾ ਸਨਮਾਨਿਤ

ਅਜੀਤ ਡੈਸਕ 21-11-2025
ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰੂ ਗਿਆਨ ਨਾਥ ਵਾਲਮੀਕਿ ਸਮਾਜ ਵਲੋਂ ਸ੍ਰੀ ਅਰੁਣ ਸ਼ਰਮਾ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਨੂੰ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਗਿਆਨ ਨਾਥ ਵਾਲਮੀਕਿ ਸਮਾਜ ਦੇ ਪੰਜਾਬ ਦੇ ਵਾਈਸ ਚੇਅਰਮੈਨ ਰਿੰਕੂ ਸਾਈਾ ਸਠਿਆਲਾ, ਮਹਿੰਦਰ ਸਿੰਘ ਹਮੀਰਾ, ਬਲਾਕ ਪ੍ਰਧਾਨ ਗੁਰਦਿਆਲ ਸਿੰਘ ਬਾਬਾ ਬਕਾਲਾ ਸਾਹਿਬ, ਪ੍ਰਧਾਨ ਵਿਸ਼ਾਲ, ਰਵੇਲ ਸਿੰਘ, ਪ੍ਰਧਾਨ ਰਵੀ ਸਿੰਘ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ | ਬਲਾਕ ਪ੍ਰਧਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਅਤੇ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ 'ਚ ਪੰਜਾਬ ਪੁਲਿਸ ਵਲੋਂ ਸ੍ਰੀ ਅਰੁਣ ਸ਼ਰਮਾ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡੀ ਮੁਹਿੰਮ ਆਰੰਭੀ ਗਈ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਲਜ ਸਠਿਆਲਾ ਵਿਖੇ ਲੈਕਚਰ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਆਰ. ਐੱਮ. ਪੀ. ਡਾਕਟਰਾਂ ਨੂੰ ਪ੍ਰੈਕਟਿਸ ਕਰਨ ਦਾ ਤੁਰੰਤ ਅਧਿਕਾਰੀ ਦੇਵੇ- ਸੋਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।