ਸਠਿਆਲਾ, 20 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਉੱਪ-ਕੁਲਪਤੀ ਪ੍ਰੋ: (ਡਾ.) ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਸ਼ਲ ਪ੍ਰੋ: (ਡਾ.) ਸਰੋਜ ਅਰੋੜਾ ਦੇ ਨਿਰਦੇਸ਼ 'ਤੇ ਸ੍ਰੀ ਗੁਰੂੁ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਏ ਗਏ | ਇਸ ਬਾਰੇ ਕਾਲਜ ਇੰਚਾਰਜ ਪ੍ਰੋ: (ਡਾ.) ਹਰਸਿਮਰਨ ਕੌਰ ਨੇ ਦੱਸਿਆ ਕਿ 'ਸ੍ਰੀ ਗੁਰੂ ਤੇਗ ਬਹਾਦਰ ਜੀ' ਅਤੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਬਾਰੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਚਾਰਕ ਭਾਈ ਜਸਪਾਲ ਸਿੰਘ ਬਾਬਾ ਬਕਾਲਾ ਸਾਹਿਬ ਤੇ ਭਾਈ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਸ਼ਹੀਦਾਂ ਦੇ ਸੰਕਲਪ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਭਾਈ ਜਸਪਾਲ ਸਿੰਘ ਨੇ ਆਪਣੇ ਲੈਕਚਰ ਰਾਹੀਂ ਭਾਈ ਜੈਤਾ ਜੀ, ਭਾਈ ਲੱਖੀ ਸ਼ਾਹ ਵਣਜਾਰਾ ਦੀ ਸ਼ਹੀਦੀ ਬਾਰੇ ਝਾਤ ਪਾਈ ਅਤੇ ਪ੍ਰੋੋ: ਰੋਹਿਤ ਗੁਪਤਾ ਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਲੋਂ ਸ਼ਹੀਦੀ ਸੰਬੰਧੀ ਲੈਕਚਾਰ ਦਿੱਤੇ ਗਏ | ਇਸ ਮੌਕੇ ਇੰਚਾਰਜ ਪ੍ਰੋ: (ਡਾ.) ਹਰਸਿਮਰਨ ਕੌਰ ਤੇ ਸਟਾਫ ਵਲੋਂ ਪ੍ਰਚਾਰਕ ਭਾਈ ਜਸਪਾਲ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ ਭੇਟ ਕੀਤੇ ਗਏ |