ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਫਜਲਾਂ ਦੀ ਮਾਂ ਮਰੀਅਮ ਦੀ ਸਾਲਾਨਾ ਈਦ ਸਮਾਗਮ ਫਾਦਰ ਜੋਸ਼ ਇਲੀਕਲ ਦੇ ਉੱਦਮ ਨਾਲ ਕਰਵਾਇਆ ਗਿਆ | ਇਸ ਸਮਾਗਮ 'ਚ ਜਲੰਧਰ ਡਾਈਓਸਿਸ ਦੇ ਬਿਸ਼ਪ ਜੋਸ ਸਬੈਸਟੀਅਨ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਬਿਸ਼ਪ ਜੋਸ ਸਬੈਸਟੀਅਨ ਦਾ ਅਜਨਾਲਾ ਪਹੁੰਚਣ 'ਤੇ ਫਾਦਰ ਜੋਸ਼ ਇਲੀਕਲ ਅਤੇ ਉਕਤ ਵਿਸ਼ੇਸ਼ ਮਹਿਮਾਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਦੀਆਂ ਮਨਮੋਹਨ ਧੁੰਨਾਂ ਨੇ ਉਨ੍ਹਾਂ ਜੀ ਆਇਆਂ ਆਖਿਆ | ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮਸੀਹ ਭਾਈਚਾਰੇ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਰੇ ਤਿਉਹਾਰ ਸਭ ਧਰਮਾਂ ਦੇ ਸਾਂਝੇ ਹਨ | ਇਨ੍ਹਾਂ ਤਿਉਹਾਰਾਂ ਨੂੰ ਬੜੇ ਪਿਆਰ ਤੇ ਉਤਸ਼ਾਹ ਨਾਲ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸਾਡੇ ਧਾਰਮਿਕ ਸੰਤਾਂ ਵਲੋਂ ਹਮੇਸ਼ਾ ਹੀ ਆਪਸੀ ਭਾਈਚਾਰੇ ਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਸੱਦਾ ਦਿੱਤਾ ਹੈ | ਸਮਾਗਮ ਦੇ ਅੰਤ ਵਿਚ ਫਾਦਰ ਜੋਸ਼ ਇਲੀਕਲ ਵਲੋਂ ਬਿਸ਼ਪ ਜੋਸ ਸਬੈਸਟੀਅਨ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਯਾਦਗਾਰੀ ਭਿੰਨ ਭੇਟ ਕਰਕੇ ਸਨਮਾਨਿਤ ਕੀਤਾ | ਪੰਜਾਬ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਫਾਦਰ ਅਨੀਸ਼, ਪਿ੍ੰਸੀਪਲ ਸਿਸਟਰ ਜੌਲੀ, ਮਦਰ ਸਿਸਟਰ ਵਿਨਿਆ, ਬਾਬੂ ਰੂਪਾ ਮਸੀਹ, ਬਾਬੂ ਪੰਮਾ ਮਸੀਹ, ਬਾਬੂ ਲੱਖਾ ਮਸੀਹ, 'ਆਪ' ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਐਡਵੋਕੇਟ ਸੰਦੀਪ ਕੌਸ਼ਲ, ਦਿਲਬਾਗ ਸਿੰਘ ਘੁੱਲੀ ਅਤੇ ਰੌਬਿਨ ਮਸੀਹ ਸਮੇਤ ਹੋਰ ਹਾਜ਼ਰ ਸਨ |