14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਦਸਮੇਸ਼ ਵਿੱਦਿਅਕ ਸੰਸਥਾਵਾਂ ਨੇ ਲਗਾਇਆ ਬੱਚਿਆਂ ਦਾ ਵਿੱਦਿਅਕ ਟੂਰ

ਅਜੀਤ ਡੈਸਕ 22-11-2025
ਚੌਕ ਮਹਿਤਾ, 21 ਨਵੰਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੇ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਂਕ ਨੇ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਬੱਚਿਆਂ ਦਾ ਵਿੱਦਿਅਕ ਟੂਰ ਲਗਵਾਇਆ ਗਿਆ | ਇਸ ਟੂਰ ਦੌਰਾਨ ਬੱਚਿਆਂ ਨੂੰ ਸਾਇੰਸ ਸਿਟੀ ਕਪੂਰਥਲਾ, ਜੰਗ-ਏ-ਆਜ਼ਾਦੀ ਕਰਤਾਰਪੁਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਲਿਜਾਇਆ ਗਿਆ | ਸਾਇੰਸ ਸਿਟੀ ਕਪੂਰਥਲਾ ਵਿਖੇ ਬੱਚਿਆਂ ਨੇ ਸਾਇੰਸ ਅਤੇ ਟੈਕਨਾਲੋਜੀ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕੀਤੀ | ਜੰਗ-ਏ-ਆਜ਼ਾਦੀ ਕਰਤਾਰਪੁਰ ਵਿਖੇ ਬੱਚਿਆਂ ਨੂੰ ਅਧਿਆਪਕਾਂ ਦੁਆਰਾ ਆਪਣੇ ਦੇਸ਼ ਭਗਤਾਂ ਦੁਆਰਾ ਆਜ਼ਾਦੀ ਵਿਚ ਪਾਏ ਯੋਗਦਾਨ ਬਾਰੇ ਜਾਣੂੰ ਕਰਵਾਇਆ ਗਿਆ | ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਬੱਚਿਆਂ ਨੇ ਖੇਤੀਬਾੜੀ ਵਿਭਾਗ ਵਿਚ ਖੇਤੀਬਾੜੀ ਦੇ ਨਵੇਂ ਢੰਗ ਅਤੇ ਟੈਕਨਾਲੋਜੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਖੇਡ ਵਿਭਾਗ ਵਿਚ ਖੇਡਾਂ ਸੰਬੰਧੀ ਆਪਣੇ ਗਿਆਨ ਵਿਚ ਵਾਧਾ ਕੀਤਾ | ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਟੂਰ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਲਗਾਏ ਗਏ ਹਨ | ਇਨ੍ਹਾਂ ਟੂਰਾਂ 'ਤੇ ਅਨੂਦੀਪ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ, ਹੀਰਾ ਸਿੰਘ ਰੰਧਾਵਾ, ਬਲਜਿੰਦਰ ਸਿੰਘ ਵਿਦਿਆਰਥੀਆਂ ਨਾਲ ਗਏ |
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਐੱਸ. ਪੀ. ਉਬਰਾਏ ਵਲੋਂ ਸਠਿਆਲਾ ਕਾਲਜ ਨੂੰ ਪਾਣੀ ਦੀਆਂ ਲੋੜਾਂ ਸੰਬੰਧੀ ਚਰਚਾ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ 47 ਪਿੰਡਾਂ ਦੇ 2355 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 9.5 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਦੇ ਮਨਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।