14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਉੱਘੇ ਸਮਾਜ ਸੇਵੀ ਐੱਸ. ਪੀ. ਉਬਰਾਏ ਵਲੋਂ ਸਠਿਆਲਾ ਕਾਲਜ ਨੂੰ ਪਾਣੀ ਦੀਆਂ ਲੋੜਾਂ ਸੰਬੰਧੀ ਚਰਚਾ

ਅਜੀਤ ਡੈਸਕ 22-11-2025
ਸਠਿਆਲਾ, 21 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਸਠਿਆਲਾ ਵਿਖੇ ਸੁਰਿੰਦਰਪਾਲ ਸਿੰਘ ਉਬਰਾਏ ਵਿਸ਼ਵ ਭਰ 'ਚ ਸਮਾਜ ਸੇਵਾ, ਫਰਾਖ਼ ਦਿੱਲੀ ਤੇ ਇਨਸਾਨੀਅਤ ਦੀ ਉਘੀ ਮਿਸਾਲ ਪੈਦਾ ਕਰਨ ਵਾਲੇ ਵਲੋਂ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਇੰਚਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਕਿ ਡਾ. ਸਰਬਜਿੰਦਰ ਸਿੰਘ ਵਾਈਸ ਚਾਂਸਲਰ, ਸਨੀ ਉਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਸੁਰਿੰਦਰਪਾਲ ਸਿੰਘ ਉਬਰਾਏ ਨੇ ਕਾਲਜ 'ਚ ਪਹੁੰਚ ਕੇ ਵਿਦਿਆਰਥੀਆਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪਾਣੀ ਸੰਬੰਧੀ ਲੋੜਾਂ ਬਾਰੇ ਚਰਚਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸਿਹਤ ਦੇ ਮੱਦੇਨਜ਼ਰ ਕਾਲਜ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਵੱਡਾ ਆਰ. ਓ. ਸਿਸਟਮ ਲਗਵਾਉਣ ਅਤੇ ਹੋਰ ਲੋੜਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ ਤੇ ਡਾ. ਸਰਬਜਿੰਦਰ ਸਿੰਘ ਵਾਈਸ ਚਾਂਸਲਰ ਸ੍ਰੀ ਅਨੰਦਪੁਰ ਸਾਹਿਬ ਯੂਨੀਵਰਸਿਟੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਮੌਕਾ ਸਿਰਜਿਆ ਗਿਆ | ਅੰਤ ਵਿਚ ਸ: ਸੁਰਿੰਦਰ ਸਿੰਘ ਉਬਰਾਏ ਵਲੋਂ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੂੰ ਕਿਤਾਬਾਂ ਦਾ ਸੈੱਟ ਅਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਬਤ ਦਾ ਭਲਾ ਟਰੱਸਟ ਅੰਮਿ੍ਤਸਰ ਇਕਾਈ ਦੇ ਮੈਂਬਰ ਸੁਖਜਿੰਦਰ ਸਿੰਘ, ਸ਼ਸਪਾਲ ਸਿੰਘ, ਮਨਪ੍ਰੀਤ ਸਿੰਘ ਸੰਧੂ ਤੇ ਜਗਦੇਵ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਦਸਮੇਸ਼ ਵਿੱਦਿਅਕ ਸੰਸਥਾਵਾਂ ਨੇ ਲਗਾਇਆ ਬੱਚਿਆਂ ਦਾ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।