13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਪੁਰਬ ਮਨਾਇਆ

ਅਜੀਤ ਡੈਸਕ 22-11-2025
ਚਵਿੰਡਾ ਦੇਵੀ, 21 ਨਵੰਬਰ (ਸਤਪਾਲ ਸਿੰਘ ਢੱਡੇ)-ਕਸਬੇ ਦੇ ਨਾਮਵਾਰ ਵਿਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਵਿਚ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਧਾਰਮਿਕ ਗੀਤ ਸ਼ਬਦ ਅਤੇ ਕਵਿਤਾ ਗਾਇਨ ਕੀਤੇ ਗਏ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ਨੂੰ ਬੜੇ ਸਤਿਕਾਰ ਨਾਲ ਗਾਇਨ ਕੀਤਾ | ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਤ ਬਾਣੀ ਦੇ ਵਿਦਿਆਰਥੀਆਂ ਵਿੱਚ ਸਟੀਕ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ | ਗੁਰਬਾਣੀ ਲਿਖਤੀ ਸਟੀਕ ਵਿਚ 50-60 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਹਿਲੇ, ਦੂਜੇ, ਤੀਜੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਮਨਿੰਦਰਜੀਤ ਕੌਰ ਵੱਲੋਂ ਬੱਚਿਆਂ ਨੂੰ ਧਾਰਮਿਕ ਸਿੱਖਿਆ ਅਤੇ ਹੋਰ ਵਿਦਿਅਕ ਖੇਤਰਾ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਉਪਰੰਤ ਮੈਡਮ ਸੁਖਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ , ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਸਿੱਖ ਧਰਮ ਦੇ ਸਿਧਾਂਤਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮੈਡਮ ਸੁਖਜਿੰਦਰ ਕੌਰ, ਮੈਡਮ ਆਰਤੀ ਸੁੰਦਰ, ਬਲਰਾਜ ਸ਼ਰਮਾ, ਮੈਡਮ ਮਨਦੀਪ ਕੌਰ, ਸੁਖਦੀਪ ਕੌਰ, ਮਨਪ੍ਰੀਤ ਕੌਰ, ਜਤਿੰਦਰ ਕੌਰ, ਤਾਨੀਆ ਸ਼ਰਮਾ, ਪਰਮੀਤ ਕੌਰ, ਗੁਰਕਿਰਨ ਕੌਰ, ਰਮਨਦੀਪ ਕੌਰ, ਜਸ਼ਨਦੀਪ ਕੌਰ, ਸ਼ਰਨਜੀਤ ਕੌਰ, ਨਿਰਮਲ ਕੌਰ ਅਤੇ ਹੋਰ ਅਧਿਆਪਕ ਸ਼ਾਮਿਲ ਸਨ |
ਪਿਛਲੀ ਖ਼ਬਰ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਰਾਜ 'ਚ ਸੁਰੱਖਿਅਤ ਨਹੀਂ- ਭਲਾਈਪੁਰ, ਭੁੱਲਰ ਅਗਲੀ ਖ਼ਬਰ ਬੀਬੀ ਵਡਾਲੀ ਨੇ ਹਰਦੀਪ ਗਿੱਲ ਦੀ ਹਾਜ਼ਰੀ 'ਚ ਜਾਰੀ ਕੀਤੀ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦੀ ਸੂਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।