13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਦੇ ਲੋਕ ਮਾਨ ਸਰਕਾਰ ਦੇ ਰਾਜ 'ਚ ਸੁਰੱਖਿਅਤ ਨਹੀਂ- ਭਲਾਈਪੁਰ, ਭੁੱਲਰ

ਅਜੀਤ ਡੈਸਕ 22-11-2025
ਸਠਿਆਲਾ, 21 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਦੇ ਲੋਕ ਮਾਨ ਸਰਕਾਰ ਦੇ ਰਾਜ ਵਿਚ ਸੁਰੱਖਿਅਤ ਨਹੀਂ ਹੈ | ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਸਾਬਕਾ ਪ੍ਰਧਾਨ ਸੁਰਜਨ ਸਿੰਘ ਸੋਨੂੰ ਭਲਾਈਪੁਰ ਅਤੇ ਕਿਸਾਨ ਸੈੱਲ ਦੇ ਜਰਨਲ ਸਕੱਤਰ ਦਲਜੀਤ ਸਿੰਘ ਭੁੱਲਰ ਨੇ ਪ੍ਰੈਸ ਕੋਲ ਕੀਤਾ | ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੇ ਬੇਟੇ ਸਰਪੰਚ ਜਸਨਪ੍ਰੀਤ ਸਿੰਘ ਉਪਰ ਕੁਝ ਅਣਪਛਾਤੇ ਵਿਅਕਤੀ ਵਲੋਂ ਫਾਇਰਿੰਗ ਕੀਤੀ ਗਈ | ਉਕਤ ਆਗੂ ਨੇ ਕਿਹਾ ਕਿ ਪੰਜਾਬ ਰਾਜ ਜੰਗਲ ਰਾਜ ਬਣ ਗਿਆ ਹੈ ਅਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਉਨ੍ਹਾਂ ਨੇ ਕਿਹਾ ਜ਼ਿਲ੍ਹਾ ਅੰਮਿ੍ਤਸਰ ਵਿਚ ਗੋਲੀਆਂ ਚੱਲਣ ਦੀਆਂ ਵੱਖ-ਵੱਖ ਵਰਦਾਤਾਂ 'ਚ ਨੌਜਵਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ | ਉਨ੍ਹਾਂ ਵਲੋਂ ਕਾਂਗਰਸ ਪਾਰਟੀ ਸੀਨੀਅਰ ਆਗੂ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੇ ਬੇਟੇ ਸਰਪੰਚ ਜਸਨਪ੍ਰੀਤ ਸਿੰਘ ਉਪਰ ਕੁਝ ਅਣਪਛਾਤੇ ਵਿਅਕਤੀ ਵਲੋਂ ਫਾਇਰਿੰਗ ਹੋਣ 'ਤੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਨੰਗਲ ਇਕਾਈ ਦਾ ਗਠਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।