09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭਾਜਪਾ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਪ੍ਰਦੀਪ ਭੁੱਲਰ ਚਾਰ ਸਾਲਾਂ ਤੋਂ ਪੰਜਾਬ ਦੀਆਂ ਔਰਤਾਂ ਉਡੀਕ ਰਹੀਆਂ ਇਕ ਹਜ਼ਾਰ ਰੁਪਏ

ਅਜੀਤ ਡੈਸਕ 23-11-2025
ਚਵਿੰਡਾ ਦੇਵੀ, 22 ਨਵੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਵਿੱਚ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਅੱਜ ਪੰਜਾਬ ਦੀ ਸਰਕਾਰ ਨਹੀਂ ਕੇਂਦਰ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਦੇ ਆਧਾਰ 'ਤੇ ਚੱਲ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਸਾਬਕਾ ਸਰਪੰਚ ਕੇਵਲ ਸਿੰਘ ਦੇ ਗ੍ਰਹਿ ਪਿੰਡ ਮੀਆਂ ਪੰਧੇਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਸਰਕਾਰ ਵਲੋਂ ਦਿੱਤੇ ਜਾਣ ਦੀ ਗਾਰੰਟੀ ਦਿੱਤੀ ਸੀ ਜਿਸ ਦੇ ਲਾਲਚ ਵਿਚ ਆ ਕੇ ਸੂਬੇ ਭਰ ਦੀਆਂ ਔਰਤਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ ਪਰ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਚਾਰ ਸਾਲ ਬੀਤ ਜਾਣ ਤੇ ਵੀ ਆਮ ਆਦਮੀ ਪਾਰਟੀ ਦੀ ਜਰਕਾਰ ਨੇ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿਚ ਇੱਕ ਧੇਲਾ ਵੀ ਨਹੀਂ ਪਾਇਆ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਦੀ ਮਾਨ ਸਰਕਾਰ ਆਪਣੀ ਇਸ ਗਾਰੰਟੀ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀਂ | ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਭਿ੍ਸ਼ਟਾਚਾਰ ਮੁਕਤ ਪੰਜਾਬ ਨੂੰ ਕਰਨਾ ਨਸ਼ਾ ਖਤਮ ਕਰਨਾ ਬੇਰੁਜ਼ਗਾਰੀ ਖਤਮ ਕਰਨੀ ਇਨ੍ਹਾਂ ਸਾਰੀਆਂ ਗਰੰਟੀਆਂ ਵਿਚ ਵੀ ਆਮ ਆਦਮੀ ਪਾਰਟੀ ਫੇਲ ਹੋਈ ਹੈ ਜਿਸ ਕਰਕੇ ਲੋਕ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਕੇਵਲ ਸਿੰਘ ਮੀਆਂ ਪੰਧੇਰ, ਮਲੂਕ ਸਿੰਘ ਮੀਆਂ ਭੰਧੇਰ, ਕਵਰ ਸ਼ੇਰ ਸਿੰਘ ਸਰਕਲ ਪ੍ਰਧਾਨ ਨਾਗ, ਗੁਰਮੁੱਖ ਸਿੰਘ ਕਾਦਰਾਬਾਦ, ਰਾਕੇਸ਼ ਕੁਮਾਰ ਪੱਪਾ ਸਰਕਲ ਪ੍ਰਧਾਨ ਮਜੀਠਾ, ਸੁਖਦੇਵ ਸਿੰਘ ਚਵਿੰਡਾ ਦੇਵੀ, ਸੁਰਿੰਦਰ ਸਿੰਘ ਗੋਲਡੀ ਚੌਹਾਨ, ਦਵਿੰਦਰ ਸਿੰਘ ਮਾਹਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਗ੍ਰਿਫ਼ਤਾਰ ਅਗਲੀ ਖ਼ਬਰ ਕਿਸਾਨ ਜਥੇਬੰਦੀ ਦੀ ਮੀਟਿੰਗ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।