09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੀਬਾ ਮਜੀਠੀਆ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ : ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਸੁਪਤਨੀ ਅਤੇ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਤਸਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸ੍ਰੀ ਦਰਬਾਰ ਸਾਹਿਬ ਅਤੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ ਅਤੇ ਕੁਝ ਸਮਾਂ ਬੈਠ ਕੇ ਗੁਰਬਾਣੀ ਸਰਵਣ ਕੀਤੀ | ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਉਹ ਦਰ ਹੈ, ਜਿੱਥੇ ਕਿ ਸਤਿਗੁਰਾਂ ਨੇ ਭਾਈ ਮੱਖਣ ਸ਼ਾਹ ਲੁਬਾਣਾ ਦਾ ਡੁੱਬਦਾ ਜਹਾਜ ਬੰਨੇ ਲਾਇਆ ਸੀ ਅਤੇ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਰੇ ਸੰਸਾਰ ਵਿਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਨਤਮਸਤਕ ਹਾਂ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀ: ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਇੰਚਾਰਜ ਸੁਖਵਿੰਦਰ ਸਿੰਘ ਸਰਪੰਚ ਬੁਤਾਲਾ, ਪ੍ਰਤਾਪ ਸਿੰਘ ਮੈਂਬਰ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਅਮਰਜੀਤ ਸਿੰਘ ਅਕਾਊਟੈਂਟ, ਹਰਭਿੰਦਰ ਸਿੰਘ ਧਾਰੋਵਾਲੀ, ਠੇਕੇਦਾਰ ਤਰਸੇਮ ਸਿੰਘ ਜੋਧੇ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਠੇਕੇਦਾਰ ਰਵੀ ਜੱਲੂਵਾਲ, ਤਰਮੇਜ ਸਿੰਘ ਸੋਨੂੰ, ਜੋਗਿੰਦਰ ਸਿੰਘ ਪਾਇਲਟ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।