11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 23-11-2025
ਚਵਿੰਡਾ ਦੇਵੀ, 22 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦਿਨ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਅਸੈਂਬਲੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਸ਼ਬਦ, ਭਾਸ਼ਣ, ਕਵਿਤਾ, ਕਵੀਸ਼ਰੀ ਦਾ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ, 'ਗੁਰੂ ਤੇਗ ਬਹਾਦਰ ਜੀ ਨੇ ਸਿਰਫ਼ ਸਿੱਖ ਧਰਮ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੀ ਧਾਰਮਿਕ ਆਜ਼ਾਦੀ ਲਈ ਆਪਣਾ ਸੀਸ ਭੇਟ ਕਰ ਦਿੱਤਾ | ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਬੇਝਿਜਕ ਅੱਗੇ ਆ ਕੇ ਇਹ ਦਰਸਾਇਆ ਕਿ ਸੱਚੇ ਧਰਮ ਯੋਧੇ ਹੋਰਾਂ ਦੇ ਅਧਿਕਾਰਾਂ ਦੀ ਰੱਖਿਆ ਵੀ ਕਰਦੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਸਨ |
ਪਿਛਲੀ ਖ਼ਬਰ ਐਕਸੀਅਨ ਦਫ਼ਤਰ ਅਜਨਾਲਾ ਨੂੰ ਅੰਮਿ੍ਤਸਰ ਵਿਖੇ ਤਬਦੀਲ ਨਾ ਕੀਤਾ ਜਾਵੇ-ਡਾ. ਅਜਨਾਲਾ ਬਿਜਲੀ ਐਕਟ 2025 ਵਾਪਸ ਲੈਣ ਦੀ ਕ... ਅਗਲੀ ਖ਼ਬਰ ਦਾਤਾ ਬੰਦੀ ਛੋੜ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ 'ਵਿਰਾਸਤ-ਏ-ਪੰਜਾਬ' ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।