11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਡੀਗੜ੍ਹ ਤੋਂ ਸਜਾਏ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ

ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਿੰਦ ਦੀ ਚਾਦਰ ਸ੍ਰੀ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਗੁਰ ਸਾਗਰ, ਝੀਲ ਚੰਡੀਗੜ੍ਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁ: ਸੀਸ ਗੰਜ ਦਿੱਲੀ ਤੱਕ ਜਾਣਾ ਹੈ, ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਰਾਤ ਨੂੰ ਵਿਸ਼ਰਾਮ ਉਪਰੰਤ ਅੱਜ ਉਥੋਂ ਰਵਾਨਾ ਹੋਇਆ ਅਤੇ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਨੇ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਦੇ ਅਸਥਾਨ ਤੋਂ ਇਲਾਵਾ ਚੰਡੀਗੜ੍ਹ ਤੋਂ ਬਾਬਾ ਪਿ੍ਤਪਾਲ ਸਿੰਘ ਝੀਲ ਵਾਲੇ, ਬਾਬਾ ਸਰੂਪ ਸਿੰਘ ਚੰਡੀਗੜ੍ਹ, ਭਾਈ ਤੇਜਵੀਰਪ੍ਰਤਾਪ ਸਿੰਘ, ਜਗਮੋਹਣ ਸਿੰਘ ਰਾਜੂ, ਬਾਬਾ ਬਲਕਾਰ ਸਿੰਘ ਢਿੱਲੂਪੁਰ, ਭਾਈ ਜਗਜੀਤ ਸਿੰਘ ਛੜਬੜ, ਫੁਰ ਜੀ ਸ਼ਿਮਲਾ ਵਾਲੇ, ਪ੍ਰਤਾਪ ਸਿੰਘ, ਬੀਬੀ ਕਿ੍ਸ਼ਮਾ ਜੀ, ਭਾਈ ਭੁਪਿੰਦਰ ਸਿੰਘ ਅਜਨਾਲੇ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮੂਲੀਅਤ ਕੀਤੀ ਅਤੇ ਦੱਸਿਆ ਕਿ ਨਗਰ ਕੀਰਤਨ ਇੱਥੇ ਅਗਲੇ ਪੜਾਅ ਲਈ ਰਵਾਨਾ ਹੁੰਦਾ ਹੋਇਆ ਅੱਜ ਰਾਤ ਨੂੰ ਸ੍ਰੀ ਜਲੰਧਰ ਵਿਖੇ ਵਿਸ਼ਰਾਮ ਕਰੇਗਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਗੁਰਭੇਜ ਸਿੰਘ ਕੰਗ ਸਰਾਂ (ਜਥੇਦਾਰ ਲੰਗਰ), ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ ਜ: ਹਰਭਿੰਦਰ ਸਿੰਘ ਧਾਰੋਵਾਲੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੋਟ ਧਰਮ ਚੰਦ ਖੁਰਦ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨਾਲ ਜੁੜਨ-ਡਾ. ਵੀਰੇਂਦਰ ਕੁਮਾਰ ਨਸ਼ਾ ਮੁਕਤ ਭਾਰਤ ਅਭਿਆਨ ਵਿਚ ਹਜ਼ਾਰਾਂ ਨੌਜਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।