28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਲਾਕ ਸੰਮਤੀ ਲਈ ਉਮੀਦਵਾਰਾਂ ਦਾ ਐਲਾਨ

ਅਜੀਤ ਡੈਸਕ 03-12-2025

ਸਠਿਆਲਾ, 2 ਦਸੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਬਲਾਕ ਸੰਮਤੀ ਲਈ ਜ਼ੋਨ ਬੇਦਾਦਪੁਰ ਤੋਂ ਇੰਸ: ਸਰਬਜੀਤ ਸਿੰਘ ਬੱਲ, ਜ਼ੋਨ ਸਠਿਆਲਾ ਤੋਂ ਰਣਜੀਤ ਕੌਰ ਪਤਨੀ ਗਿਆਨੀ ਬੂਟਾ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ, ਸਾਬਕਾ ਸਰਪੰਚ ਦਲਵਿੰਦਰ ਸਿੰਘ, ਸਰਕਲ ਪ੍ਰਧਾਨ ਬੂਟਾ ਸਿੰਘ, ਪ੍ਰਧਾਨ ਪੂਰਨ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਵਰਕਰ ਭੁਪਿੰਦਰ ਸਿੰਘ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋ ਗਏ ਹਨ | ਉਕਤ ਆਗੂਆਂ ਨੇ ਕਿਹਾ ਕਿ ਭੁਪਿੰਦਰ ਸਿੰਘ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਉਕਤ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਵਾਂਗੇ | ਇਸ ਮੌਕੇ ਸਾਬਕਾ ਸਰਪੰਚ ਮਹਿੰਗਾ ਸਿੰਘ, ਗਿਆਨੀ ਬੂਟਾ ਸਿੰਘ, ਜਸਬੀਰ ਸਿੰਾਘ ਚੱਠਾ, ਹਰਜਿੰਦਰ ਸਿੰਘ ਰਾਜੂ, ਸਿਕੰਦਰ ਸਿੰਘ, ਰਣਜੀਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਵਲੋਂ ਬਿਆਸ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਫਿਨਲੈਂਡ ਦੀਆਂ ਨਵੀਆਂ ਸਿੱਖਿਆ ਤਕਨੀਕਾਂ ਬੱਚਿਆਂ 'ਚ ਨਵੀਂ ਊਰਜਾ ਦਾ ਸੰਚਾਰ ਕਰਨਗੀਆਂ-ਰਚਨਾ ਪੁਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।