28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਲਈ ਪ੍ਰੇਰਨਾ- ਮੰਨਾ <br/>

ਅਜੀਤ ਡੈਸਕ 03-12-2025
ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਰਮ ਸਿੰਘ ਸਰਕਲ ਪ੍ਰਧਾਨ ਖਿਲਚੀਆਂ ਵਲੋਂ ਪਿੰਡ ਸੁਧਾਰਾ ਰਾਜਪੂਤਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕਥਾ ਕੀਰਤਨ ਪ੍ਰਵਾਹ ਚੱਲਿਆ | ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀ: ਭਾਜਪਾ ਆਗੂ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੁਨੀਆਂ ਲਈ ਪ੍ਰੇਰਨਾ ਹੈ | ਉਨ੍ਹਾਂ ਨੇ ਇਕੱਲੇ ਹਿੰਦੂ ਧਰਮ ਨਹੀਂ ਸਗੋਂ ਸਮੁੱਚੀ ਮਾਨਵਤਾ ਅਤੇ ਸਮੁੱਚੀ ਲੋਕਾਈ ਦੇ ਭਲੇ ਲਈ ਆਪਣੀ ਮਹਾਨ ਸ਼ਹਾਦਤ ਦਿੱਤੀ | ਇਸ ਮੌਕੇ ਸਰਕਲ ਪ੍ਰਧਾਨ ਕਰਮ ਸਿੰਘ ਖਿਲਚੀਆਂ ਨੇ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਰਾਜੇਸ਼ ਟਾਂਗਰੀ ਪ੍ਰਧਾਨ ਸਰਕਲ ਰਈਆ, ਕਸ਼ਮੀਰ ਸਿੰਘ ਬੁੱਢਾ ਥੇਹ, ਮਾਨ ਸਿੰਘ ਬਾਬਾ ਸਾਵਣ ਸਿੰਘ ਨਗਰ, ਅਵਤਾਰ ਸਿੰਘ ਵਜ਼ੀਰ ਭੁੱਲਰ, ਦਲਜੀਤ ਸਿੰਘ ਬਿਆਸ, ਬਲਜੀਤ ਸਿੰਘ ਦੌਲੋ ਨੰਗਲ, ਪੰਮਾ ਛਾਪਿਆਂਵਾਲੀ, ਪਿੰਦਰ ਦੌਲੋ ਨੰਗਲ, ਰਵੀ ਟਪਿਆਲਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਨੇ ਜ਼ੋਨ ਮਾਨਾਂਵਾਲਾ ਤੋਂ ਚਰਨਜੀਤ ਸਿੰਘ ਨੂੰ ਬਲਾਕ ਸੰਮਤੀ ਉਮੀਦਵਾਰ ਐਲਾਨਿਆ ਅਗਲੀ ਖ਼ਬਰ 'ਆਪ' ਵਲੋਂ ਬਿਆਸ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਉਮੀਦਵਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।