28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਵੀਰ ਸਿੰਘ ਲੋਪੋਕੇ ਤੇ ਰਾਣਾ ਲੋਪੋਕੇ ਵਲੋਂ ਹਰਜਿੰਦਰ ਸਿੰਘ ਬੱਬੂ ਨੂੰ ਬਲਾਕ ਸੰਮਤੀ ਉਮੀਦਵਾਰ ਐਲਾਨਿਆ

ਅਜੀਤ ਡੈਸਕ 03-12-2025

ਅਟਾਰੀ ਸਰਹੱਦ, 2 ਦਸੰਬਰ (ਰਾਜਿੰਦਰ ਸਿੰਘ ਰੂਬੀ)-ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਮੁੱਚੇ ਪੰਜਾਬ ਅੰਦਰ ਸ਼ਾਨੋ ਸ਼ੌਕਤ ਨਾਲ ਜਿੱਤ ਹਾਸਿਲ ਕੀਤੀ ਜਾਵੇਗੀ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਤੇ ਉਨ੍ਹਾਂ ਦੇ ਸਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਬਲਾਕ ਸੰਮਤੀ ਉਮੀਦਵਾਰਾਂ ਦੇ ਐਲਾਨ ਕਰਨ ਸਮੇਂ ਅਕਾਲੀ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕਹੇ | ਸ: ਲੋਪੋਕੇ ਨੇ ਕਿਹਾ ਕਿ ਹਰਜਿੰਦਰ ਸਿੰਘ ਬੱਬੂ ਜੋ ਕਿ ਸਰਕਲ ਬੋਪਾਰਾਏ ਬਾਜ ਸਿੰਘ, ਬੋਪਾਰਾਏ ਕਲਾਂ ਤੇ ਬੋਪਾਰਾਏ ਤੋਂ ਐੱਸ. ਸੀ. ਸੀਟ ਤੋਂ ਹਰਜਿੰਦਰ ਸਿੰਘ ਬੱਬੂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਦੀ ਸਹਿਮਤੀ ਪ੍ਰਗਟ ਕਰਦਿਆਂ ਉਮੀਦਵਾਰ ਐਲਾਨਿਆ ਗਿਆ ਹੈ | ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਇਕ ਤਰਫਾ ਜਿੱਤ ਹਾਸਿਲ ਕਰਨ ਲਈ ਉਹ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਅਕਾਲੀ ਅਹੁਦੇਦਾਰਾਂ ਦੀ ਹਰ ਸੰਭਵ ਸਹਾਇਤਾ ਕਰਦਿਆਂ ਸਾਰੇ ਹੀ ਉਨ੍ਹਾਂ ਦੇ ਹੱਕ ਵਿਚ ਖੜੇ ਹੋ ਕੇ ਜਿੱਤ ਦਿਵਾਉਣ | ਇਸ ਮੌਕੇ ਹਰਜਿੰਦਰ ਸਿੰਘ ਬੱਬੂ ਨੂੰ ਨੌਜਵਾਨ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸਾਬਕਾ ਸਰਪੰਚ ਰਣਜੀਤ ਸਿੰਘ ਬੋਪਾ ਰਾਏ ਬਾਜ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਬਲਾਕ ਸੰਮਤੀ ਦਾ ਉਮੀਦਵਾਰ ਐਲਾਨਿਆ | ਇਸ ਮੌਕੇ ਸਾਬਕਾ ਸਰਪੰਚ ਬਲਜੀਤ ਸਿੰਘ, ਕੁਲਦੀਪ ਸਿੰਘ ਲਾਲੀ, ਮੈਂਬਰ ਪੰਚਾਇਤ ਸਤਨਾਮ ਸਿੰਘ, ਮੈਂਬਰ ਪੰਚਾਇਤ ਮੰਗਲ ਸਿੰਘ, ਪਿ੍ਤਪਾਲ ਸਿੰਘ, ਇਕਬਾਲ ਸਿੰਘ, ਮੇਜਰ ਸਿੰਘ , ਬੀਰ ਸਿੰਘ, ਜਥੇ. ਪਿ੍ਤਪਾਲ ਸਿੰਘ ਸਤਨਾਮ ਸਿੰਘ ਬੋਪਾਰਾਏ, ਮਾ. ਨਰਿੰਦਰ ਸਿੰਘ ਬੋਪਾਰਾਏ ਸਮੇਤ ਹੋਰ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਦੇ ਅਹੁਦੇਦਾਰ ਪੰਚ ਸਰਪੰਚ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ : ਤਲਬੀਰ ਗਿੱਲ ਅਗਲੀ ਖ਼ਬਰ ਕਾਂਗਰਸ ਨੇ ਜ਼ੋਨ ਮਾਨਾਂਵਾਲਾ ਤੋਂ ਚਰਨਜੀਤ ਸਿੰਘ ਨੂੰ ਬਲਾਕ ਸੰਮਤੀ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।