ਟਾਹਲੀ ਸਾਹਿਬ, 2 ਦਸੰਬਰ (ਵਿਨੋਦ ਭੀਲੋਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਐਲਾਨ ਤੋਂ ਬਾਅਦ ਵਿਚ ਮਜੀਠਾ 'ਚ ਆਮ ਆਦਮੀ ਪਾਰਟੀ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਤਹਿਤ ਹਲਕਾ ਮਜੀਠਾ ਦੇ ਪਿੰਡ ਭੀਲੋਵਾਲ ਵਿਖੇ ਸਤਨਾਮ ਸਿੰਘ ਸਾਬਕਾ ਮੈਂਬਰ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕਰਨ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕਾ ਮਜੀਠਾ 'ਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਲੋਕ ਇਹ ਸਪੱਸ਼ਟ ਕਰ ਦੇਣਗੇ ਕਿ ਲੋਕ 'ਆਪ' ਨਾਲ ਚਟਾਨ ਵਾਂਗ ਖੜ੍ਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਵੋਟਰ ਹੁਣ ਕਦੇ ਵੀ ਦੂਸਰੀ ਪਾਰਟੀਆਂ ਦੇ ਝਾਂਸਿਆਂ 'ਚ ਨਹੀਂ ਆਉਣਗੇ ਕਿਉਂਕਿ ਜਿਹੜੇ ਵਾਅਦੇ ਸਰਕਾਰ ਪੂਰੇ ਕਰ ਰਹੀ ਹੈ, ਉਨ੍ਹਾਂ ਨੂੰ ਦੁੂਸਰੀਆ ਪਾਰਟੀਆਂ ਪੂਰਾ ਕਰਨ 'ਚ ਨਾਕਾਮ ਰਹੀਆਂ ਹਨ | ਇਸ ਮੌਕੇ ਸ਼ਿਵਰਾਜ ਸਿੰਘ ਬਾਠ ਭੀਲੋਵਾਲ, ਕੁਲਵਿੰਦਰ ਸਿੰਘ ਮਿੱਠਾ ਸਰਪੰਚ ਚੰਨਣਕੇ, ਜੁਗਰਾਜ ਸਿੰਘ ਸਰਪੰਚ ਸਾਧਪੁਰ, ਸਤਨਾਮ ਸਿੰਘ ਸਾਬਕਾ ਮੈਂਬਰ, ਜਸਪਾਲ ਸਿੰਘ ਮੁਨਸ਼ੀ, ਕਾਬਲ ਸਿੰਘ, ਬਲਜੀਤ ਸਿੰਘ, ਧਰਮਚੰਦ, ਬਲਬੀਰ ਸਿੰਘ ਕਾਕਾ ਸਮੇਤ ਹੋਰ ਵਰਕਰ ਹਾਜ਼ਰ ਸਨ |
'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ : ਤਲਬੀਰ ਗਿੱਲ
ਅਜੀਤ ਡੈਸਕ
03-12-2025