28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮੁਲਾਜ਼ਮ ਆਗੂ ਸੁਖਜੀਤ ਸਿੰਘ 'ਤੇ ਹੋਈ ਐਫ.ਆਈ.ਆਰ.ਦੀਆਂ ਸਾੜੀਆਂ ਕਾਪੀਆਂ

ਅਜੀਤ ਡੈਸਕ 03-12-2025

ਮੁਲਾਜ਼ਮਾਂ 'ਤੇ ਦਿੱਲੀ ਪੁਲਿਸ ਦੀ ਕਾਰਵਾਈ ਅਤਿ ਨਿੰਦਣਯੋਗ-ਪੰਨੂ, ਘੁੱਕੇਵਾਲੀ
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਵਲੋਂ ਅੱਜ ਬਲਾਕ ਦਫ਼ਤਰ ਅਜਨਾਲਾ ਵਿਖੇ ਦਫ਼ਤਰ ਮੁਲਾਜ਼ਮ ਆਗੂ ਸੁਖਜੀਤ ਸਿੰਘ ਸਮੇਤ ਹੋਰਨਾਂ ਚਾਰ ਆਗੂਆਂ 'ਤੇ ਹੋਈ ਐੱਫ.ਆਈ.ਆਰ ਦੀਆਂ ਕਾਪੀਆਂ ਸਾੜਨ ਉਪਰੰਤ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ, ਪ੍ਰਮੁੱਖ ਸੂਬਾ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਕਿਹਾ ਕਿ ਅੱਜ ਦੇਸ਼ ਭਰ ਵਿਚ ਮੁਲਾਜ਼ਮਾਂ ਵਲੋਂ ਮੁਲਾਜ਼ਮ ਆਗੂਆਂ 'ਤੇ ਹੋਈ ਐੱਫ.ਆਈ. ਆਰ. ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ, ਜਿਸ ਤਹਿਤ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਨੇ ਵੀ ਰੋਸ ਵਜੋਂ ਸਮੁੱਚੇ ਪੰਜਾਬ ਵਿਚ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ 'ਤੇ ਬੀਤੇ ਦਿਨ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਕੀਤੀ ਗਈ ਸੀ | ਜਿਸ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਵਲੋਂ ਸਖਤ ਨਿੰਦਾ ਕੀਤੀ ਜਾਂਦੀ ਹੈ ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ | ਜਿਸ ਕਾਰਨ ਦੇਸ਼ ਭਰ ਦੇ ਮੁਲਾਜ਼ਮਾਂ ਵਲੋਂ 25 ਨਵੰਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ | ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵਲੋਂ ਸੁਖਜੀਤ ਸਿੰਘ ਸਮੇਤ 4 ਹੋਰ ਮੁਲਾਜ਼ਮ ਆਗੂਆਂ ਤੇ ਐੱਫ.ਆਈ.ਆਰ. ਦਰਜ ਕਰ ਦਿੱਤੀ | ਆਗੂਆਂ ਨੇ ਸਖਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁਖਜਿੰਦਰ ਸਿੰਘ ਦੂਜੋਵਾਲ, ਨਵਜੋਤ ਸਿੰਘ ਲਾਡਾ, ਹਰਿੰਦਰਜੀਤ ਸਿੰਘ ਸੰਧੂ, ਰਾਜਪਾਲ ਸਿੰਘ ਉੱਪਲ, ਗੁਰਪ੍ਰੀਤ ਸਿੰਘ ਭੱਖਾ, ਰਜਿੰਦਰ ਸਿੰਘ ਰਾਜਾਸਾਂਸੀ, ਕੰਵਲਜੀਤ ਸਿੰਘ ਰੋਖੇ, ਮਨਜੋਬਨ ਸਿੰਘ, ਤਨਵੀਰ ਸਿੰਘ, ਅਨਿਲ ਕੁਮਾਰ, ਰਾਕੇਸ਼ ਕੁਮਾਰ, ਅਮਿੱਤ ਕੁਮਾਰ, ਵਿੱਕੀ ਸਚਦੇਵਾ ਅਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਨੇ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ 'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ : ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।