28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਨੇ ਅਥਲੈਟਿਕਸ ਮੀਟ ਕਰਵਾਈ

ਅਜੀਤ ਡੈਸਕ 03-12-2025
ਜੰਡਿਆਲਾ ਗੁਰੂ, 2 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਵਲੋਂ ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਦੇ ਮੈਦਾਨ 'ਚ ਦੋ ਦਿਨਾਂ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਧਰਮ ਪਤਨੀ ਸੁਹਿੰਦਰ ਕੌਰ ਪੁੱਜੇ, ਜਿਨ੍ਹਾਂ ਨੇ ਖੇਡ ਦੇ ਮੈਦਾਨ ਵਿਚ ਗੁਬਾਰੇ ਛੱਡ ਕੇ ਖੇਡਾਂ ਦੀ ਸ਼ੁਰੂਆਤ ਕਰਵਾਈ | ਅਥਲੈਟਿਕਸ ਮੀਟ ਵਿਚ ਰੱਸਾਕਸ਼ੀ, 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, 1600 ਮੀਟਰ ਦੀਆਂ ਦੌੜਾਂ, ਲੌਂਗ ਜੰਪ, ਬੈਕ ਰੇਸ, ਵਨ ਲੈੱਗ ਰੇਸ ਅਤੇ ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਬੱਚੇ ਬੱਚੀਆਂ ਨੇ ਵਧ ਚੜ੍ਹ ਕੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੇ ਗੁਰਸਿੱਖ ਬੱਚਿਆਂ ਨੇ ਗਤਕੇ ਦੇ ਸ਼ਾਨਦਾਰ ਜੌਹਰ ਵਿਖਾਏ | ਇਸ ਮੌਕੇ ਮੁੱਖ ਮਹਿਮਾਨ ਸੁਹਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਖੇਡਾਂ ਦੇ ਖੇਤਰ ਵਿਚ ਵੀ ਭਵਿੱਖ ਬਹੁਤ ਚੰਗਾ ਹੈ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਬੱਚੇ ਸਕੂਲ ਦੇ ਚੇਅਰਮੈਨ ਬਾਬਾ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਵਿਦਿਆ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਚੰਗਾ ਨਾਮਣਾ ਖੱਟ ਕੇ ਉਨ੍ਹਾਂ ਦੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ | ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਸੁਹਿੰਦਰ ਕੌਰ, ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ, ਸੇਵਾ ਮੁਕਤ ਇੰਸਪੈਕਟਰ ਪ੍ਰਭਦਿਆਲ ਸਿੰਘ ਕਾਹਲੋਂ, ਇੰਦਰਪਾਲ ਸਿੰਘ, ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ, ਸੁਨੈਨਾ ਰੰਧਾਵਾ ਨੇ ਕੀਤੀ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਪੰਜਾਬ ਵਲੋਂ ਟਰਾਂਸਪੋਰਟ ਕਾਮਿਆਂ 'ਤੇ ਹੋਏ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਮੁਲਾਜ਼ਮ ਆਗੂ ਸੁਖਜੀਤ ਸਿੰਘ 'ਤੇ ਹੋਈ ਐਫ.ਆਈ.ਆਰ.ਦੀਆਂ ਸਾੜੀਆਂ ਕਾਪੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।