ਚਵਿੰਡਾ ਦੇਵੀ, 2 ਦਸੰਬਰ (ਸਤਪਾਲ ਸਿੰਘ ਢੱਡੇ)-ਕਾਂਗਰਸ ਪਾਰਟੀ ਸੂਬੇ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕਾ ਮਜੀਠਾ ਦੇ ਵੋਟਰਾਂ ਦਾ ਫਤਵਾ ਲੈ ਕੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿਚ ਭਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ, ਕਿਉਂਕਿ ਕਾਂਗਰਸ ਪਾਰਟੀ ਨੇ ਆਪਣੇ ਰਾਜ ਕਾਲ ਦੌਰਾਨ ਲੋਕਾਂ ਨੂੰ ਬਿਨਾ ਭੇਦ ਭਾਵ ਸਹੂਲਤਾਂ ਅਤੇ ਸੂਬੇ ਦੇ ਹਿੱਤਾਂ ਲਈ ਲੋਕ ਭਲਾਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਤੇ ਵਰਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ | ਸ. ਸੱਚਰ ਨੇ ਕਿਹਾ ਕਿ ਹਲਕਾ ਮਜੀਠਾ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਇਨ੍ਹਾਂ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਲਾਮਬਧ ਕਰਨ ਅਤੇ 'ਆਪ' ਸਰਕਾਰ ਵਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਨੂੰ ਲੋਕਾਂ ਸਾਹਮਣੇ ਲੈ ਕੇ ਆਉਣ ਤਾਂ ਕਿ ਲੋਕਾਂ ਨੂੰ ਉਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਸਕੇ |