ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਨਾਲ 9 ਦਸੰਬਰ 2021 ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਬਿੱਲ ਨਾ ਲਿਆਉਣ ਦੀ ਕੀਤੀ ਗਈ ਵਾਅਦਾ ਖਿਲਾਫੀ ਵਿਰੁੱਧ ਜੋ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਮਹਾਨ ਇਕੱਠ ਕੀਤਾ, ਇਸ ਮਹਾਨ ਇਕੱਠ ਵਿਚ ਸ਼ਾਮਿਲ ਹੋਣ ਲਈ ਵਧਾਈ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬਿਜਲੀ ਬਿੱਲ ਦਾ ਜੇਕਰ ਕਾਨੂੰਨ ਬਣ ਜਾਂਦਾ ਹੈ ਤਾਂ ਸਮੂਹ ਲੋਕਾਂ ਕੋਲੋਂ ਬਿਜਲੀ ਸਬਸਿਡੀ ਦੀ ਸਹੂਲਤ ਖੁੱਸ ਜਾਵੇਗੀ ਅਤੇ ਬਿਜਲੀ ਬਹੁਤ ਮਹਿੰਗੀ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਕਾਲੇ ਬਿਜਲੀ ਬਿੱਲ ਨੂੰ ਵਾਪਿਸ ਕਰਵਾਉਣ ਲਈ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਇਸ ਦੇ ਪਹਿਲੇ ਪੜਾਅ ਵਜੋਂ ਪੰਜਾਬ ਭਰ 'ਚ ਐੱਸ.ਡੀ.ਓ. ਬਿਜਲੀ ਬੋਰਡ ਦੇ ਦਫ਼ਤਰਾਂ ਸਾਹਮਣੇ ਵਿਸ਼ਾਲ ਮੁਜ਼ਾਹਰਾ ਕਰਕੇ ਇਸ ਕਾਲੇ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਹੈ ਕਿ ਇਸ ਕਾਲੇ ਬਿਜਲੀ ਬਿੱਲ ਵਿਰੁੱਧ ਪੀੜਿਤ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਪੰਜਾਬ ਭਰ 'ਚ ਪਿੰਡਾਂ ਅਤੇ ਸ਼ਹਿਰਾਂ ਵਿਚ ਭਰਵੀਂਆਂ ਮੀਟਿੰਗਾਂ ਕੀਤੀਆਂ ਜਾਣਗੀਆਂ |
ਬਿਜਲੀ ਬਿੱਲ ਨੂੰ ਵਾਪਸ ਕਰਵਾਉਣ ਲਈ ਐੱਸ.ਡੀ.ਓ ਦਫਤਰਾਂ ਮੂਹਰੇ ਕਾਪੀਆਂ ਸਾੜੀਆਂ ਜਾਣਗੀਆਂ -ਡਾ.ਅਜਨਾਲਾ <br/>
ਅਜੀਤ ਡੈਸਕ
04-12-2025