ਓਠੀਆਂ, 3 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਬਲਾਕ ਸੰਮਤੀ ਦੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਓਠੀਆਂ ਜ਼ੋਨ ਤੋਂ ਹਲਕਾ ਰਾਜਾਸਾਂਸੀ ਦੇ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਆਮ ਆਦਮੀ ਪਾਰਟੀ ਨੇ ਆਪ ਦੇ ਵਰਕਰ ਅੰਗਰੇਜ਼ ਸਿੰਘ ਧਾਰੀਵਾਲ ਨੂੰ ਬਲਾਕ ਸੰਮਤੀ ਉਮੀਦਵਾਰ ਐਲਾਨਿਆ | ਪਿੰਡ ਧਾਰੀਵਾਲ ਵਿਖੇ ਆਪ ਵਲੋਂ ਕੀਤੇ ਗਏ ਭਰਵੇਂ ਇਕੱਠ ਵਿਚ ਹਲਕਾ ਇੰਚਾਰਜ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਚੋਣਾਂ ਵੇਲੇ ਜੋ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਉਸ ਦੇ ਅਧਾਰ 'ਤੇ ਘਰ-ਘਰ ਜਾ ਕੇ ਵੋਟਾਂ ਮੰਗ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤਾਂਗੇ | ਉਨ੍ਹਾਂ ਪਿੰਡ ਵਾਸੀਆਂ ਨੂੰ ਆਪ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਤਰਲੋਚਨ ਸਿੰਘ ਓਠੀਆਂ, ਬਾਜ ਸਿੰਘ, ਤਰਜੀਤ ਸਿੰਘ, ਪ੍ਰਗਟ ਸਿੰਘ, ਗੁਲਜਾਰ ਸਿੰਘ, ਰੇਸ਼ਮ ਸਿੰਘ, ਗੁਰਲਾਲ ਸਿੰਘ, ਸੁਖਦੀਪ ਸਿੰਘ ਛੀਨਾ, ਰਾਜਬੀਰ ਸਿੰਘ ਆਦਿ ਹਾਜ਼ਰ ਸਨ |