ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਸ਼ਾਸਨ ਨੇ ਲੋਕਾਂ ਦੇ ਦਿਲਾਂ 'ਚ ਪੱਕੀ ਥਾਂ ਬਣਾ ਲਈ ਹੈ ਅਤੇ ਇਹੀ ਵਿਸ਼ਵਾਸ ਪਾਰਟੀ ਦੀ ਵੱਡੀ ਜਿੱਤ ਦਾ ਕਾਰਨ ਬਣੇਗਾ | ਬਰਾੜ ਨੇ ਕਿਹਾ ਕਿ ਲੋਕ ਹੁਣ ਬਦਲਾਅ ਦੇ ਨਾਲ ਹਨ ਅਤੇ ਹੁਣ ਲੋਕਾਂ ਦਾ ਰੁਝਾਨ ਕੰਮ ਕਰਨ ਵਾਲੀ ਰਾਜਨੀਤੀ ਵੱਲ ਹੈ |